ਧਾਮੀ ਨੇ ਅਮਰੀਕੀ ਦੂਤਘਰ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਇਤਰਾਜ਼
ਅੰਮ੍ਰਿਤਸਰ, 11 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਸਿੱਖਾਂ ਤੇ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਘਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਡਾ.
ਅੰਮ੍ਰਿਤਸਰ, 11 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਸਿੱਖਾਂ ਤੇ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਘਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਵੀ ਅਜਿਹੇ ਸਿੱਖ ਸਮਾਜ ਪ੍ਰਤੀ ਨਫ਼ਰਤੀ ਵਰਤਾਰੇ ਵਾਲੇ ਮਾਮਲੇ ਨੂੰ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿਚ ਪੰਜਾਬੀਆਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ।