ਕਾਂਗਰਸ ਲੋਕਾਂ ਦੀ ਰਾਇ ਮੁਤਾਬਕ ਤਿਆਰ ਕਰੇਗੀ ਚੋਣ ਮਨੋਰਥ ਪੱਤਰ- ਡਾ. ਅਮਰ ਸਿੰਘ
ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਨੇ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਤੋਂ ਪਹਿਲਾਂ ਹੁਣ ਸਿੱਧੇ ਖੇਤਰ ਵਿਚ ਉਤਰ ਕੇ ਲੋਕਾਂ ਦੀ ਰਾਏ ਇਕੱਠੀ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਨੇ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਤੋਂ ਪਹਿਲਾਂ ਹੁਣ ਸਿੱਧੇ ਖੇਤਰ ਵਿਚ ਉਤਰ ਕੇ ਲੋਕਾਂ ਦੀ ਰਾਏ ਇਕੱਠੀ ਕੀਤੀ ਜਾ ਰਹੀ ਹੈ। ਇਸੇ ਤਹਿਤ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਲੋਕ ਸਭਾ ਮੈਂਬਰ ਅਮਰ ਸਿੰਘ ਤੇ ਹੋਰ ਕਾਂਗਰਸੀ ਆਗੂਆਂ ਨੇ ਇਥੇ ਕਾਂਗਰਸੀ ਵਰਕਰਾਂ ਤੋਂ ਇਲਾਵਾ ਉਦਯੋਗਪਤੀਆਂ, ਵਪਾਰੀਆਂ ਅਤੇ ਵੱਖ-ਵੱਖ ਵਰਗਾਂ ਨਾਲ ਜੁੜੇ ਲੋਕਾਂ ਤੋਂ ਪੰਜਾਬ ਅਤੇ ਅੰਮ੍ਰਿਤਸਰ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਬਾਰੇ ਰਾਏ ਲਈ। ਡਾ: ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਲੋਕਾਂ ਦੀ ਰਾਇ ਨਾਲ ਹੀ ਚੋਣ ਮਨੋਰਥ ਪੱਤਰ ਤਿਆਰ ਕਰੇਗੀ ਅਤੇ ਰਾਜ ਦੇ ਹਰ ਵਰਗ ਦੀਆਂ ਉਮੀਦਾਂ ਨੂੰ ਇਸ ’ਚ ਥਾਂ ਮਿਲੇਗੀ। ਚੇਅਰਮੈਨ ਅਮਰ ਸਿੰਘ ਤੇ ਬਾਕੀ ਕਮੇਟੀ ਦੇ ਮੈਂਬਰਾਂ ਨੇ ਅੱਜ ਇਥੇ ਆਉਣ ਮੌਕੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਮੈਨੀਫੈਸਟੋ ਕਮੇਟੀ ਦੀਆਂ ਦੋ ਮੀਟਿੰਗਾਂ ਪਹਿਲਾਂ ਚੰਡੀਗੜ੍ਹ ਵਿਚ ਹੋ ਚੁੱਕੀਆਂ ਹਨ। ਹੁਣ ਕਮੇਟੀ ਵਲੋਂ ਖੇਤਰ ਵਿਚ ਜਾ ਕੇ ਸਿੱਧੇ ਲੋਕਾਂ ਦੀ ਰਾਏ ਲੈਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਵਿਧਾਇਕ ਪ੍ਰਗਟ ਸਿੰਘ, ਹਰਦਿਆਲ ਸਿੰਘ ਕੰਬੋਜ, ਡਾ: ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ ਆਦਿ ਹਾਜ਼ਰ ਸਨ।