11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਦੇ ਪੁੱਤਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਪੁਰਖਾਲੀ (ਰੂਪਨਗਰ), 11 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਇਨੈਲੋ ਦੇ ਸੀਨੀਅਰ ਆਗੂ ਰਹੇ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸਿੰਘ ਸੰਧੂ ਵਲੋਂ ਅੱਜ ਰੋਪੜ ਦੇ ਪਿੰਡ ਕਕੌਟ ਸਥਿਤ ਆਪਣੇ ਫਾਰਮ ਹਾਊਸ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਗਗਨਜੋਤ ਸਿੰਘ ਸੰਧੂ ਨੇ ਆਪਣੇ ਫਾਰਮ ਹਾਊਸ ‘ਤੇ ਲਾਇਸੰਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Ad Position 21
repet_subhas-goyals [Copy P29]
ਗਗਨਜੋਤ ਸਿੰਘ ਸੰਧੂ 12-09-2026
ਪੁਰਖਾਲੀ (ਰੂਪਨਗਰ), 11 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਇਨੈਲੋ ਦੇ ਸੀਨੀਅਰ ਆਗੂ ਰਹੇ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸਿੰਘ ਸੰਧੂ ਵਲੋਂ ਅੱਜ ਰੋਪੜ ਦੇ ਪਿੰਡ ਕਕੌਟ ਸਥਿਤ ਆਪਣੇ ਫਾਰਮ ਹਾਊਸ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਗਗਨਜੋਤ ਸਿੰਘ ਸੰਧੂ ਨੇ ਆਪਣੇ ਫਾਰਮ ਹਾਊਸ ‘ਤੇ ਲਾਇਸੰਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗਗਨਜੋਤ ਸਿੰਘ ਸੰਧੂ ਪਿੰਡ ਗੁਮਥਾਲਾ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਹਨ ਤੇ ਉਨ੍ਹਾਂ ਦੇ ਪਿਤਾ ਜਸਵਿੰਦਰ ਸਿੰਘ ਸੰਧੂ ਪਿਹੋਵਾ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗਗਨਜੋਤ ’ਤੇ ਕੁੱਝ 29 ਮਾਰਚ 2026 ਨੂੰ ਇਕ ਮਾਮਲਾ ਦਰਜ ਹੋਇਆ ਸੀ, ਜਿਸ ਨੂੰ ਲੈ ਕੇ ਉਹ ਕੁੱਝ ਮਹੀਨੇ ਜੇਲ੍ਹ ਜਾ ਕੇ ਆਇਆ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ-ਧਾਮੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਮਰਹੂਮ ਗੁਲਜ਼ਾਰ ਸਿੰਘ ਦੇ ਪੁੱਤਰ ਨਾਲ ਮੁਲਾਕਾਤ ਕਰਕੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭ...
Ad Position 24