11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁੱਖ ਸਕੱਤਰ ਸਿਨਹਾ ਵਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ’ਚ ਤਿਆਰੀਆਂ ਦੀ ਸਮੀਖਿਆ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਕੇ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿਚ ਰਾਜ ਦੇ ਨੋਡਲ ਅਫ਼ਸਰ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸ਼ਾਮਲ ਹੋਏ। ਇਸ ਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰ/ਮਿਊਂਸਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ (ਪੀ.ਸੀ.ਓਜ਼) ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਸ਼ਾਮਲ ਹੋਏ। ਸਿਨਹਾ ਨੇ ਨਿਰਧਾਰਤ ਕੰਮ ਨੂੰ ਪੂਰੀ ਲਗਨ ਅਤੇ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਲਈ ਪੀ.ਸੀ.ਓਜ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਟ੍ਰੇਨਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦਾ ਕੰਮ 15 ਸਤੰਬਰ, 2026 ਤੱਕ ਅਤੇ ਇਨਿਊਮਰੇਸ਼ਨ ਬਲਾਕਾਂ ਤੇ ਸੁਪਰਵਾਈਜ਼ਰਾਂ/ਇਨਿਊਮਰੇਟਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦਾ ਕੰਮ 30 ਸਤੰਬਰ, 2026 ਤੱਕ ਮੁਕੰਮਲ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਪੜਾਅ ਦੀਆਂ ਸਾਰੀਆਂ ਤਿਆਰੀਆਂ ਸਬੰਧੀ ਗਤੀਵਿਧੀਆਂ 10 ਨਵੰਬਰ, 2026 ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣ। ਕਮੇਟੀ ਵਲੋਂ ਇਨਿਊਮਰੇਸ਼ਨ ਬਲਾਕਾਂ ਦੇ ਗਠਨ, ਬੇਘਰੇ ਲੋਕਾਂ, ਸੰਸਥਾਗਤ ਪਰਿਵਾਰਾਂ ਦੀ ਗਣਨਾ ਅਤੇ ਸਾਰੇ ਦੂਰੇ-ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਦੇ ਨਾਅਰੇ ਤਹਿਤ ਕੱਢੀਆਂ ਜਾਣਗੀਆਂ 4 ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਅਗਲੀ ਖ਼ਬਰ ਜੂਨੀਅਰ ਏਸ਼ੀਆ ਹਾਕੀ ਕੱਪ: ਭਾਰਤ ਤੇ ਦੱਖਣੀ ਕੋਰੀਆ ਵਿਚਾਲੇ ਫਾਈਨਲ ਕੱਲ੍ਹ
Ad Position 24