06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬੀ.ਐਸ.ਐਫ. ਵਲੋਂ 2 ਪਿਸਤੌਲ, ਜ਼ਿੰਦਾ ਕਾਰਤੂਸ ਤੇ 2.4 ਕਿਲੋ ਅਫੀਮ ਬਰਾਮਦ

ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਥਾਣਾ ਰਮਦਾਸ ਅਧੀਨ ਆਉਂਦੀ ਬੀ. ਓ.

Ad Position 21
No active advertisement
ਅਜੀਤ ਡੈਸਕ 13-09-2026
ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਥਾਣਾ ਰਮਦਾਸ ਅਧੀਨ ਆਉਂਦੀ ਬੀ.ਓ.ਪੀ. ਛੰਨਾ ਪੱਤਣ ਦੇ ਇਲਾਕੇ ਵਿਚ ਕੰਡਿਆਲੀ ਤਾਰ ਤੋਂ ਪਾਰ ਖੇਤਾਂ ਵਿਚ ਰੁਟੀਨ ਗਸ਼ਤ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੂੰ ਸ਼ੱਕੀ ਸਾਮਾਨ ਮਿਲਿਆ। ਉਕਤ ਸਾਮਾਨ ਦੀ ਤਲਾਸ਼ੀ ਲੈਣ ’ਤੇ 30 ਬੋਰ ਦੇ 2 ਪਿਸਤੌਲ, 11 ਜ਼ਿੰਦਾ ਕਾਰਤੂਸ, 4 ਮੈਗਜ਼ੀਨ ਤੇ ਕਰੀਬ 2 ਕਿਲੋ 400 ਗ੍ਰਾਮ ਅਫੀਮ ਬਰਾਮਦ ਹੋਈ। ਬੀ.ਐਸ.ਐਫ. ਵਲੋਂ ਬਰਾਮਦ ਹਥਿਆਰ, ਮੈਗਜ਼ੀਨ, ਕਾਰਤੂਸ ਅਤੇ ਅਫੀਮ ਥਾਣਾ ਰਮਦਾਸ ਪੁਲਿਸ ਦੇ ਹਵਾਲੇ ਕਰ ਦਿੱਤੇ ਗਏ ਹਨ। ਥਾਣਾ ਰਮਦਾਸ ਦੇ ਐੱਸ.ਐੱਚ.ਓ. ਇੰਸਪੈਕਟਰ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੀਬਾ ਜੈਇੰਦਰ ਕੌਰ ਵਲੋਂ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਸੂਬਾ ਟੀਮ ਦਾ ਐਲਾਨ ਅਗਲੀ ਖ਼ਬਰ ਇੱਟਾਂ ਦੇ ਅਸਮਾਨੀਂ ਚੜ੍ਹੇ ਭਾਅ ਨੇ ‘ਆਸ਼ਿਆਨਾ’ ਬਣਾਉਣ ਦੇ ਸੁਪਨੇ ਕੀਤੇ ਚਕਨਾਚੂਰ
Ad Position 24