ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 12 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਗਠਿਤ
ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ 12 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ।
ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ 12 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ । ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ । ਜਦਕਿ ਕਮੇਟੀ ਮੈਂਬਰਾਂ ’ਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਢਲ, ਹਰਚਰਨ ਸਿੰਘ ਬੈਂਸ ਤੇ ਬੀਬੀ ਹਰਗੋਬਿੰਦ ਕੌਰ ਸੂਬਾ ਪ੍ਰਧਾਨ ਇਸਤਰੀ ਅਕਾਲੀ ਦਲ, ਜ਼ਹਿਦਾ ਸੁਲੇਮਾਨ (ਮਲੇਰਕੋਟਲਾ), ਕੰਚਨਪ੍ਰੀਤ ਕੌਰ (ਤਰਨ ਤਾਰਨ) ਸ਼ਾਮਿਲ ਹਨ । ਇਸ ਤੋਂ ਇਲਾਵਾ ਪਾਰਟੀ ਦੇ ਯੂਥ, ਮਹਿਲਾ, ਵਪਾਰ ਤੇ ਉਦਯੋਗ, ਕਾਨੂੰਨੀ ਸੈੱਲ, ਐਸ.ਓ.ਆਈ., ਇੰਪਲਾਈਜ਼ ਵਿੰਗ, ਸਾਬਕਾ ਫੌਜੀ ਅਤੇ ਘੱਟ ਗਿਣਤੀ ਵਿੰਗਾਂ ਦੇ ਮੁਖੀਆਂ ਨੂੰ ਕਮੇਟੀ ਦੇ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ । ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਮੁਲਾਕਾਤ ਕਰੇਗੀ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲੋਕਾਂ ਤੋਂ ਮਿਲਣ ਵਾਲੇ ਵਿਚਾਰਾਂ ਤੇ ਸੁਝਾਵਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਮੁੱਖ ਆਧਾਰ ਬਣਾਇਆ ਜਾਵੇਗਾ।