17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ ਚ ਡੀ . ਜੀ . ਪੀ . ਨੂੰ ਮਿਲਿਆ ਭਾਜਪਾ ਵਫ਼ਦ

ਚੰਡੀਗੜ੍ਹ, 14 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਵਲੋਂ 18 ਸਤੰਬਰ ਤੋਂ ਕੱਢੀਆਂ ਜਾ ਰਹੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੇ ਮੱਦੇਨਜ਼ਰ ਪਾਰਟੀ ਦੇ ਇਕ ਵਫ਼ਦ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਡੀ. ਜੀ.

Ad Position 21
No active advertisement
ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਵਲੋਂ 18 ਸਤੰਬਰ ਤੋਂ ਕੱਢੀਆਂ ਜਾ ਰਹੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੇ ਮੱਦੇਨਜ਼ਰ ਪਾਰਟੀ ਦੇ ਇਕ ਵਫ਼ਦ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਮੁਲਾਕਾਤ ਕੀਤੀ । ਵਫ਼ਦ ਵਲੋਂ ਡੀ.ਜੀ.ਪੀ. ਨੂੰ ਮੰਗ ਪੱਤਰ ਸੌਂਪ ਕੇ ਯਾਤਰਾਵਾਂ ਦੇ ਰੂਟਾਂ ’ਤੇ ਸੁਰੱਖਿਆ ਅਤੇ ਟ੍ਰੈਫਿਕ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਵਫਦ ਵਿਚ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਮੁੱਖ ਬੁਲਾਰੇ ਐਸ.ਐਸ. ਚੰਨੀ, ਸੂਬਾ ਸਕੱਤਰ ਮੀਨੂੰ ਸੇਠੀ, ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਖੁਸ਼ਵੰਤ ਰਾਏ ਗੀਗਾ ਵੀ ਮੌਜੂਦ ਸਨ । ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ 18 ਤੋਂ 30 ਸਤੰਬਰ ਤੱਕ ਸੂਬੇ ਭਰ ਵਿਚ ਇਹ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕੌਡੀਆਂ ਦੇ ਭਾਅ ਵਿਕ ਰਿਹਾ ਝੋਨਾ ਅਗਲੀ ਖ਼ਬਰ ਅਕਾਲੀ ਦਲ ਦੋਨਾਂ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹਾ-ਵਿਨਰਜੀਤ ਸਿੰਘ ਗੋਲਡੀ
Ad Position 24