16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕੌਡੀਆਂ ਦੇ ਭਾਅ ਵਿਕ ਰਿਹਾ ਝੋਨਾ

ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ’ਚ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਅਗੇਤੀ ਆਮਦ ਮੰਡੀਆਂ ’ਚ ਸ਼ੁਰੂ ਹੋ ਚੁੱਕੀ ਹੈ, ਪਰ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ 1 ਅਕਤੂਬਰ ਤੋਂ ਮਿੱਥੇ ਜਾਣ ਕਾਰਨ ਅਗੇਤੀ ਫ਼ਸਲ ਵੱਢਣ ਵਾਲੇ ਕਿਸਾਨਾਂ ਨੂੰ ਵੱਡੀਆ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੰਡੀਆਂ ’ਚ ਸਰਕਾਰੀ ਏਜੰਸੀਆਂ ਦੀ ਗੈਰ-ਹਾਜ਼ਰੀ ਦਾ ਫਾਇਦਾ ਚੁੱਕਦਿਆਂ ਪ੍ਰਾਈਵੇਟ ਵਪਾਰੀ ਤੇ ਸ਼ੈਲਰ ਮਾਲਕ ਕਿਸਾਨਾਂ ਦੀ ਮਜਬੂਰੀ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ ।

Ad Position 21
No active advertisement
ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ’ਚ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਅਗੇਤੀ ਆਮਦ ਮੰਡੀਆਂ ’ਚ ਸ਼ੁਰੂ ਹੋ ਚੁੱਕੀ ਹੈ, ਪਰ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ 1 ਅਕਤੂਬਰ ਤੋਂ ਮਿੱਥੇ ਜਾਣ ਕਾਰਨ ਅਗੇਤੀ ਫ਼ਸਲ ਵੱਢਣ ਵਾਲੇ ਕਿਸਾਨਾਂ ਨੂੰ ਵੱਡੀਆ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੰਡੀਆਂ ’ਚ ਸਰਕਾਰੀ ਏਜੰਸੀਆਂ ਦੀ ਗੈਰ-ਹਾਜ਼ਰੀ ਦਾ ਫਾਇਦਾ ਚੁੱਕਦਿਆਂ ਪ੍ਰਾਈਵੇਟ ਵਪਾਰੀ ਤੇ ਸ਼ੈਲਰ ਮਾਲਕ ਕਿਸਾਨਾਂ ਦੀ ਮਜਬੂਰੀ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ । ਕੇਂਦਰ ਸਰਕਾਰ ਵਲੋਂ ਇਸ ਵਾਰ ਝੋਨੇ ਦਾ ਸਰਕਾਰੀ ਭਾਅ 2,461 ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ, ਪਰ ਖ਼ਰੀਦ ਨਾ ਹੋਣ ਕਾਰਨ ਵਪਾਰੀ ਕਿਸਾਨਾਂ ਤੋਂ 300 ਤੋਂ 500 ਰੁਪਏ ਪ੍ਰਤੀ ਕੁਇੰਟਲ ਘੱਟ ਭਾਅ ’ਤੇ ਫ਼ਸਲ ਖਰੀਦ ਰਹੇ ਹਨ। ਅਗੇਤਾ ਝੋਨਾ ਹੁਣ ਮੰਡੀਆ ’ਚ ਵੱਡੇ ਪੱਧਰ ’ਤੇ ਆਉਣਾ ਸ਼ੁਰੂ ਹੋ ਚੁੱਕਾ ਹੈ, ਜਿਸ ਦਾ ਭਾਅ 1900 ਤੋਂ 2150 ਪ੍ਰਤੀ ਕੁਇੰਟਲ ਤੱਕ ਹੀ ਮਨਮਰਜੀ ਅਨੁਸਾਰ ਮਿਲ ਰਿਹਾ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਹੈ। ਇਸ ਸੰਬੰਧੀ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਸੂਬਾ ਉਪ ਪ੍ਰਧਾਨ ਨਰਿੰਦਰ ਬਹਿਲ ਨੇ ਦੱਸਿਆ ਕਿ ਹੁਣ ਤੱਕ ਦਾਣਾ ਮੰਡੀ ਭਗਤਾਂਵਾਲਾ ਵਿਖੇ 18 ਹਜਾਰ ਕੁਇੰਟਲ ਤੋਂ ਵਧੇਰੇ ਪਰਮਲ ਆਈ ਹੈ, ਜਿਸ ਦਾ ਪ੍ਰਾਇਵੇਟ ਵਪਾਰੀਆਂ ਵਲੋਂ 1900-2150 ਚੱਲ ਰਿਹਾ ਹੈ। ਸਰਕਾਰ ਵਲੋਂ ਨਿਯਮਾ ਅਨੁਸਾਰ ਸੁੱਕੀ ਪਰਮਲ ਦਾ ਭਾਅ 2461 ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਗੱਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨਾ ਕਿਸਾਨਾਂ ਨਾਲ ਸਰਾਸਰ ਧੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ ਚ ਡੀ . ਜੀ . ਪੀ . ਨੂੰ ਮਿਲਿਆ ਭਾਜਪਾ ਵਫ਼ਦ
Ad Position 24