17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਪ੍ਰਕਿਰਿਆ ’ਤੇ ਰੋਕ, ਦੋ ਸਾਲ ਦੀ ਪ੍ਰੈਕਟਿਸ ਦੇ ਸਰਟੀਫਿਕੇਟ ’ਤੇ ਹਾਈ ਕੋਰਟ ’ਚ ਉੱਠਿਆ ਸਵਾਲ

ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) - ਸਹਾਇਕ ਜ਼ਿਲ੍ਹਾ ਅਟਾਰਨੀ ਦੇ ਅਹੁਦੇ ਲਈ ਦੋ ਸਾਲ ਦੀ ਵਕਾਲਤ ਦੀ ਲਾਜ਼ਮੀ ਸ਼ਰਤ ਨੂੰ ਲੈ ਕੇ ਉੱਠੇ ਵਿਵਾਦ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਿਲਹਾਲ ਭਰਤੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ । ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਲਈ ਦੋ ਸਾਲ ਦੀ ਪ੍ਰੈਕਟਿਸ ਦੀ ਗਿਣਤੀ ਕਿਸ ਤਾਰੀਖ਼ ਤੱਕ ਕੀਤੀ ਜਾਣੀ ਸੀ।

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) - ਸਹਾਇਕ ਜ਼ਿਲ੍ਹਾ ਅਟਾਰਨੀ ਦੇ ਅਹੁਦੇ ਲਈ ਦੋ ਸਾਲ ਦੀ ਵਕਾਲਤ ਦੀ ਲਾਜ਼ਮੀ ਸ਼ਰਤ ਨੂੰ ਲੈ ਕੇ ਉੱਠੇ ਵਿਵਾਦ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਿਲਹਾਲ ਭਰਤੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ । ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਲਈ ਦੋ ਸਾਲ ਦੀ ਪ੍ਰੈਕਟਿਸ ਦੀ ਗਿਣਤੀ ਕਿਸ ਤਾਰੀਖ਼ ਤੱਕ ਕੀਤੀ ਜਾਣੀ ਸੀ। ਮਾਮਲੇ ਦੀ ਅਗਲੀ ਸੁਣਵਾਈਂ ਤੱਕ ਚੋਣ ਪ੍ਰਕਿਰਿਆ ’ਤੇ ਰੋਕ ਜਾਰੀ ਰਹੇਗੀ। ਅਮਿਤੇਸ਼ਵਰ ਸਿੰਘ ਰਾਜਪੂਤ ਅਤੇ ਹੋਰਨਾਂ ਵਲੋਂ ਦਾਇਰ ਪਟੀਸ਼ਨ ’ਚ ਸਹਾਇਕ ਜ਼ਿਲ੍ਹਾ ਅਟਾਰਨੀ (ਗਰੁੱਪ-ਬੀ) ਦੇ ਅਹੁਦਿਆਂ ’ਤੇ ਭਰਤੀ ਲਈ ਨਿਰਧਾਰਤ ਦੋ ਸਾਲ ਦੀ ਪ੍ਰੈਕਟਿਸ ਦੀ ਸ਼ਰਤ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰਾਂ ਦਾ ਕਹਿਣਾ ਸੀ ਕਿ ਇਸ਼ਤਿਹਾਰ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਸੇ ਉਮੀਦਵਾਰ ਦੇ ਅਸਲ ਵਕਾਲਤੀ ਤਜ਼ਰਬੇ ਦੀ ਨਿਰਪੱਖ ਅਤੇ ਇਕਸਾਰ ਢੰਗ ਨਾਲ ਜਾਂਚ ਕਿਵੇਂ ਕੀਤੀ ਜਾਵੇਗੀ । ਸਿਰਫ਼ ਬਾਰ ਵਿਚ ਵਕੀਲ ਵਜੋਂ ਨਾਮ ਦਰਜ਼ ਹੋਣਾ ਅਸਲ ਪ੍ਰੈਕਟਿਸ ਦਾ ਨਿਰਣਾਇਕ ਸਬੂਤ ਨਹੀਂ ਮੰਨਿਆ ਜਾ ਸਕਦਾ । ਪਟੀਸ਼ਨਰਾਂ ਨੇ ਇਸ ਸਬੰਧੀ ਉਨ੍ਹਾਂ ਵਿਅਕਤੀਆਂ ਦੀ ਸੰਭਾਵਨਾ ਦਾ ਮੁੱਦਾ ਵੀ ਉਠਾਇਆ, ਜੋ ਬਾਰ ਵਿਚ ਨਾਮਜ਼ਦ ਤਾਂ ਹਨ ਪਰ ਅਸਲ ’ਚ ਵਕਾਲਤ ਨਹੀਂ ਕਰ ਰਹੇ ਅਤੇ ਸਰਟੀਫਿਕੇਟ ਦੇ ਆਧਾਰ ’ਤੇ ਤਜ਼ਰਬੇ ਦੀ ਯੋਗਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਅਦਾਲਤ ਨੂੰ ਐਮੀਕਸ ਕਿਊਰੀ ਵਲੋਂ ਦੱਸਿਆ ਗਿਆ ਕਿ ਲਿਖਤੀ ਪ੍ਰੀਖਿਆ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ ਅਤੇ ਕਾਉਂਸਲਿੰਗ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ । ਅਜਿਹੇ ਵਿਚ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਦੋ ਸਾਲ ਦੀ ਪ੍ਰੈਕਟਿਸ ਦੀ ਸ਼ਰਤ ਅਤੇ ਇਸ ਦੀ ਤਸਦੀਕ ਦੀ ਵਿਵਸਥਾ ਨੂੰ ਸਪੱਸ਼ਟ ਕਰਨਾ ਜ਼ਰੂਰੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਦੱਸਿਆ ਗਿਆ ਕਿ 13 ਸਤੰਬਰ 2026 ਨੂੰ ਜਾਰੀ ਸ਼ੁੱਧੀ ਪੱਤਰ ਵਿਚ ਇਸ਼ਤਿਹਾਰ ਦੀ ਸਬੰਧਿਤ ਸ਼ਰਤ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਦੋ ਸਾਲ ਦੇ ਤਜ਼ਰਬੇ ਨੂੰ ਬਾਰ ਕੌਂਸਲ ਜਾਂ ਸਬੰਧਿਤ ਬਾਰ ਐਸੋਸੀਏਸ਼ਨ ਵਲੋਂ ਜਾਰੀ ਸਰਟੀਫਿਕੇਟ ਦੇ ਆਧਾਰ ’ਤੇ ਮੰਨਿਆ ਜਾਵੇਗਾ। ਜਸਟਿਸ ਸੰਦੀਪ ਮੌਦਗਿਲ ਨੇ ਮਾਮਲੇ ਦੀ ਸੁਣਵਾਈ ਦੌਰਾਨ ਚੋਣ ਪ੍ਰਕਿਰਿਆ ’ਤੇ ਅਗਲੀ ਸੁਣਵਾਈ ਤੱਕ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸੰਯੁਕਤ ਕਿਸਾਨ ਮੋਰਚੇ ਨਾਲ ਹੋਈਆਂ ਸਹਿਮਤੀਆਂ ਨੂੰ ਤੁਰੰਤ ਲਾਗੂ ਕਰੇ-ਐਸ.ਕੇ.ਐਮ. ਸੰਯੁਕਤ ਕਿਸਾਨ ਮੋਰਚਾ ਪ... ਅਗਲੀ ਖ਼ਬਰ ਅਕਾਲੀ ਦਲ ਨੇ ਯੂ.ਟੀ. ਪ੍ਰਸ਼ਾਸਨ ਵਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ
Ad Position 24