ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਈ.ਟੀ.ਓ.
ਚੰਡੀਗੜ੍ਹ 16 ਸਤੰਬਰ (ਅਜੀਤ ਬਿਊਰੋ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.
ਚੰਡੀਗੜ੍ਹ 16 ਸਤੰਬਰ (ਅਜੀਤ ਬਿਊਰੋ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।