ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚਿਆ
ਸੰਗਰੂਰ, ਦਿੜਬਾ, 16 ਸਤੰਬਰ (ਦਮਨਜੀਤ ਸਿੰਘ, ਜਸਵੀਰ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਰਾਜ ਸਭਾ ਤਰੁਣ ਚੁੱਘ ਨੇ ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੀ ਮੌਤ ਦਾ ਮਾਮਲਾ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਸ ਭੇਜ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਸ੍ਰੀ ਚੁੱਘ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ ।
ਸੰਗਰੂਰ, ਦਿੜਬਾ, 16 ਸਤੰਬਰ (ਦਮਨਜੀਤ ਸਿੰਘ, ਜਸਵੀਰ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਰਾਜ ਸਭਾ ਤਰੁਣ ਚੁੱਘ ਨੇ ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੀ ਮੌਤ ਦਾ ਮਾਮਲਾ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਸ ਭੇਜ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਸ੍ਰੀ ਚੁੱਘ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੂੰ ਨਾਲ ਲੈ ਕੇ ਗੁਲਜਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕਰੀਬ ਅੱਧੇ ਘੰਟੇ ਤੱਕ ਦੁੱਖ ਸਾਂਝਾ ਕਰਦਿਆਂ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਲਜਾਰ ਸਿੰਘ ਮੌਤ ਦੇ ਮਾਮਲੇ ਵਿਚ ਸ਼ਾਮਲ ਹਰ ਇੱਕ ਵਿਅਕਤੀ ਉੱਤੇ ਕਾਰਵਾਈ ਹੋਵੇਗੀ । ਸ੍ਰੀ ਚੁੱਘ ਨੇ ਦੱਸਿਆ ਕਿ ਗੁਲਜਾਰ ਸਿੰਘ ਦਾ ਪਰਿਵਾਰ ਇਨਸਾਫ ਲਈ ਇੱਕ ਪੱਤਰ ਲਿਖ ਕੇ ਉਨ੍ਹਾਂ ਨੂੰ ਦੇ ਰਿਹਾ ਹੈ ਜਿਸ ਪੱਤਰ ਨੂੰ ਉਹ ਅੱਜ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਸ ਭੇਜ ਕੇ ਮਾਮਲੇ ਵਿਚ ਸ਼ਾਮਿਲ ਲੋਕਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਨੂੰ ਯਕੀਨੀ ਬਨਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ-1 ਸਰਜੀਵਨ ਜਿੰਦਲ, ਹਰਮਨਦੇਵ ਗੱਗੀ ਬਾਜਵਾ, ਸਤਵੀਰ ਸਿੰਘ ਜੇਜੀ, ਰਾਂਝਾ ਬਖਸ਼ੀ, ਰਣਦੀਪ ਦਿਓਲ, ਮਨਿੰਦਰ ਸਿੰਘ ਕਪਿਆਲ, ਸੁਰਿੰਦਰ ਸ਼ਰਮਾ, ਬਚਿੱਤਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ, ਵਿਜੈ ਸਾਹਨੀ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ।