ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਰਿਸ਼ਵਤਖੋਰੀ ਤੇ ਹਵਾਲਾ ਰਾਸ਼ੀ ਮਾਮਲੇ ’ਚ ਕ੍ਰਿਸ਼ਨੂੰ ਸ਼ਾਰਦਾ ਦਾ 7 ਦਿਨਾ ਈ.ਡੀ. ਰਿਮਾਂਡ
ਚੰਡੀਗੜ੍ਹ, 18 ਸਤੰਬਰ (ਕਪਿਲ ਵਧਵਾ)- ਮੁਅੱਤਲ ਡੀ. ਆਈ.
ਚੰਡੀਗੜ੍ਹ, 18 ਸਤੰਬਰ (ਕਪਿਲ ਵਧਵਾ)- ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਅਤੇ ਹਵਾਲਾ ਰਾਸ਼ੀ ਦੇ ਮਾਮਲੇ ਵਿਚ ਚੰਡੀਗੜ੍ਹ ਦੀ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ਨੇ ਮੁਲਜ਼ਮ ਕ੍ਰਿਸ਼ਨੂੰ ਸ਼ਾਰਦਾ ਨੂੰ 7 ਦਿਨਾ ਲਈ ਈ.ਡੀ. ਰਿਮਾਂਡ ’ਤੇ ਭੇਜ ਦਿੱਤਾ ਹੈ। ਈ.ਡੀ. ਵਲੋਂ ਅਦਾਲਤ ਤੋਂ 14 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਜਿਸ ’ਤੇ ਅਦਾਲਤ ਨੇ 7 ਦਿਨਾਂ ਦਾ ਰਿਮਾਂਡ ਮਨਜ਼ੂਰ ਕਰਦਿਆਂ ਕ੍ਰਿਸ਼ਨੂੰ ਸ਼ਾਰਦਾ ਨੂੰ 25 ਸਤੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਈ.ਡੀ. ਵਲੋਂ ਕ੍ਰਿਸ਼ਨੂੰ ਸ਼ਾਰਦਾ ਨੂੰ ਅੱਜ ਸਵੇਰੇ 11 ਵਜੇ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਪੀ.ਐੱਮ.ਐੱਲ.ਏ. ਦੀ ਧਾਰਾ 4 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਤੋਂ ਕਥਿਤ 5 ਲੱਖ ਰੁਪਏ ਦੀ ਰਿਸ਼ਵਤ, ਉਸ ਦੇ ਬੈਂਕ ਖਾਤਿਆਂ ਅਤੇ ਨਿਵੇਸ਼ਾਂ ਵਿਚ ਮੌਜੂਦ ਰਕਮ ਦੇ ਸਰੋਤ ਅਤੇ ਇਸ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕਰਨੀ ਹੈ।