ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 22 ਤੋਂ ਮੁਕੰਮਲ ਚੱਕਾ ਜਾਮ ਰੱਖਿਆ ਜਾਵੇਗਾ-ਰੇਸ਼ਮ ਸਿੰਘ ਗਿੱਲ
ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.
ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੋਸ਼ ਲਗਾੳਂਦਿਆਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 22 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦਾ ਮੁਕੰਮਲ ਚੱਕਾ ਜਾਮ ਰੱਖਣ ਦਾ ਫੈਸਲਾ ਲਿਆ ਗਿਆ ਹੈ। ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰੀ ਬੱਸਾਂ ਦੀ ਬਜਾਏ ਪ੍ਰਾਈਵੇਟ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਕਾਰਨ ਸਰਕਾਰੀ ਟਰਾਂਸਪੋਰਟ ਵਿਭਾਗ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੋਂ ਇਲਾਵਾ ਹਰਕੇਸ਼ ਕੁਮਾਰ ਵਿੱਕੀ, ਜਲੌਰ ਸਿੰਘ, ਰੋਹੀ ਰਾਮ, ਜਗਜੀਤ ਸਿੰਘ ਵਿਰਕ, ਬਲਬੀਰ ਸਿੰਘ, ਮਨਵੀਰ ਸਿੰਘ ਅਤੇ ਬਲਜੀਤ ਸਿੰਘ ਆਦਿ ਆਗੂ ਵੀ ਮੌਜੂਦ ਸਨ।