ਨਿਪਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਕਠਮੰਡੂ ਪੁੱਜਾ ਸ਼੍ਰੋਮਣੀ ਕਮੇਟੀ ਵਫ਼ਦ
ਅੰਮ੍ਰਿਤਸਰ, 18 ਸਤੰਬਰ (ਸਟਾਫ ਰਿਪੋਰਟਰ)- ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨਿਪਾਲ ਦੇ ਕਠਮੰਡੂ ਪੁੱਜਾ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ ਸਮੇਤ ਘਰੇਲੂ ਵਰਤੋਂ ਦਾ ਹੋਰ ਸਾਮਾਨ ਸ਼ਾਮਿਲ ਹਨ।
ਅੰਮ੍ਰਿਤਸਰ, 18 ਸਤੰਬਰ (ਸਟਾਫ ਰਿਪੋਰਟਰ)- ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨਿਪਾਲ ਦੇ ਕਠਮੰਡੂ ਪੁੱਜਾ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ ਸਮੇਤ ਘਰੇਲੂ ਵਰਤੋਂ ਦਾ ਹੋਰ ਸਾਮਾਨ ਸ਼ਾਮਿਲ ਹਨ। ਰਾਹਤ ਸਮੱਗਰੀ ਲੈ ਕੇ ਨਿਪਾਲ ਗਏ ਇਸ ਵਫ਼ਦ ਵਿਚ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵਧੀਕ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਗੁਰਦੁਆਰਾ ਇੰਸ: ਕਸ਼ਮੀਰ ਸਿੰਘ ਸ਼ਾਮਿਲ ਹਨ। ਮੁੱਖ ਸਕੱਤਰ ਮੰਨਣ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੀੜਤਾਂ ਤੱਕ ਲੋੜੀਂਦਾ ਸਾਮਾਨ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹਤ ਕਾਰਜਾਂ ਵਿਚ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਕਠਮੰਡੂ ਦੇ ਪ੍ਰਧਾਨ ਪ੍ਰੀਤਮ ਸਿੰਘ, ਉਨ੍ਹਾਂ ਦੇ ਸਪੁੱਤਰ ਅੰਗਦ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ ਪਾਲੀ, ਦਰਸ਼ਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ ਅਤੇ ਸਿੱਖ ਮਿਸ਼ਨ ਨਿਪਾਲ ਦੇ ਇੰਚਾਰਜ ਅਮਰਜੀਤ ਸਿੰਘ ਵਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।