19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਰਿੰਦਰ ਸਿੰਘ ਬਾਜਵਾ ਸਾਬਕਾ ਰਾਜ ਸਭਾ ਮੈਂਬਰ

ਹੁਸ਼ਿਆਰਪੁਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦਾ ਜਨਮ 15 ਮਾਰਚ 1945 ਨੂੰ ਪਿਤਾ ਬਲਵੰਤ ਸਿੰਘ ਬਾਜਵਾ ਦੇ ਗ੍ਰਹਿ ਮਾਤਾ ਰਜਿੰਦਰ ਕੌਰ ਬਾਜਵਾ ਦੀ ਕੁੱਖੋਂ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਉਨ੍ਹਾਂ ਐਮ.

Ad Position 21
No active advertisement
ਅਜੀਤ ਡੈਸਕ 18-09-2026
ਹੁਸ਼ਿਆਰਪੁਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦਾ ਜਨਮ 15 ਮਾਰਚ 1945 ਨੂੰ ਪਿਤਾ ਬਲਵੰਤ ਸਿੰਘ ਬਾਜਵਾ ਦੇ ਗ੍ਰਹਿ ਮਾਤਾ ਰਜਿੰਦਰ ਕੌਰ ਬਾਜਵਾ ਦੀ ਕੁੱਖੋਂ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਉਨ੍ਹਾਂ ਐਮ.ਏ. (ਰਾਜਨੀਤੀ ਸ਼ਾਸਤਰ) ਦੀ ਪੜ੍ਹਾਈ ਤੋਂ ਬਾਅਦ ਸਰਗਰਮ ਰਾਜਨੀਤੀ ’ਚ ਭਾਗ ਲੈਣਾ ਸ਼ੁਰੂ ਕੀਤਾ ਅਤੇ 1982 ’ਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ। ਉਨ੍ਹਾਂ ਦਾ ਵਿਆਹ ਸਾਲ 1971 ’ਚ ਪ੍ਰਿੰ: ਜਗਜੀਤ ਕੌਰ ਨਾਲ ਹੋਇਆ ਅਤੇ ਆਪ ਦੇ ਗ੍ਰਹਿ ਤਿੰਨ ਲੜਕੀਆਂ ਨੇ ਜਨਮ ਲਿਆ। ਆਪ 1984 ’ਚ ਹੋਏ ਬਲਿਊ ਸਟਾਰ ਆਪ੍ਰੇਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋ ਗਏ। ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਚੱਲਦਿਆਂ 1986 ’ਚ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਬਣੇ ਅਤੇ 1997 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ ਅਤੇ 2010 ਤੱਕ ਇਸ ਅਹੁਦੇ ’ਤੇ ਰਹੇ। ਆਪ ਨੂੰ ਪਾਰਟੀ ਵਲੋਂ 2004 ’ਚ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਅਤੇ ਇਸ ਦੌਰਾਨ ਐਮ.ਪੀ. ਲੈਂਡ ਫ਼ੰਡ ’ਚੋਂ 13 ਕਰੋੜ ਰੁਪਏ ਦਾ ਫ਼ੰਡ ਵੰਡਿਆ ਅਤੇ ਪਹਿਲੇ ਨੰਬਰ ’ਤੇ ਰਹੇ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ। ਇੱਥੇ ਜ਼ਿਕਰਯੋਗ ਹੈ ਕਿ ਸ: ਬਾਜਵਾ ਲਗਾਤਾਰ 45 ਸਾਲ ਤੋਂ ਲਾਇਲਪੁਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ਼ਾਮਚੁਰਾਸੀ ਅਤੇ ਗੁਰੂ ਨਾਨਕ ਗਰਲਜ਼ ਕਾਲਜ ਸ਼ਾਮਚੁਰਾਸੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਦੇ ਨਾਲ ਹੀ ਆਪ ਗੁਰਦੁਆਰਾ ਚਰਨ ਪਾਵਨ ਕਲਗ਼ੀਧਰ ਮਾਡਲ ਟਾਊਨ ਹੁਸ਼ਿਆਰਪੁਰ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾਂ ਯਤਨਸ਼ੀਲ ਰਹੇ। ਬੀਤੇ ਦਿਨੀਂ ਆਪ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 19 ਸਤੰਬਰ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਕਲਗ਼ੀਧਰ ਚਰਨ ਪਾਵਨ, ਮਾਡਲ ਟਾਊਨ ਨਜ਼ਦੀਕ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ 12 ਤੋਂ 1:30 ਵਜੇ ਤੱਕ ਹੋਵੇਗਾ । ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸਵ: ਵਰਿੰਦਰ ਸਿੰਘ ਬਾਜਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। – ਬਲਜਿੰਦਰਪਾਲ ਸਿੰਘ
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸਿਆਸਤ ਦਾ ‘ਧੁਰਾ’ ਬਣਿਆ ਦੁਆਬਾ ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਅਮਿਤ ਸ਼ਾਹ ਵੀ ਕਰਨਗੇ ਜਲੰਧਰ ’ਚ ਰੈਲੀ ਜਸਪ... ਅਗਲੀ ਖ਼ਬਰ ਨਿਪਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਕਠਮੰਡੂ ਪੁੱਜਾ ਸ਼੍ਰੋਮਣੀ ਕਮੇਟੀ ਵਫ਼ਦ
Ad Position 24