19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੀ.ਐਸ.ਪੀ.ਸੀ.ਐਲ. ਤੇ ਪੀ.ਐਸ.ਟੀ.ਸੀ.ਐਲ. ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਸਿੰਘ ਵਲੋਂ ਪਲੇਠੀ ਮੀਟਿੰਗ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 18-09-2026
ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਨਵ-ਨਿਯੁਕਤ ਚੇਅਰਮੈਨ ਗੁਰਕੀਰਤ ਕਿਰਪਾਲ ਸਿੰਘ ਨੇ ਅੱਜ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਪਹੁੰਚ ਕੇ ਦੋਵੇਂ ਕਾਰਪੋਰੇਸ਼ਨਾਂ ਦੇ ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਡਾਇਰੈਕਟਰ ਵੰਡ ਇੰਜ. ਇੰਦਰਪਾਲ ਸਿੰਘ, ਡਾਇਰੈਕਟਰ ਜਨਰੇਸ਼ਨ ਇੰਜ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਕਮਰਸ਼ੀਅਲ ਇੰਜ. ਹਰਸ਼ਰਨ ਕੌਰ ਤ੍ਰੇਹਨ, ਡਾਇਰੈਕਟਰ ਵਿੱਤ ਪੀਐਸਟੀਸੀਐਲ ਸੀ.ਏ. ਵਿਨੋਦ ਬਾਂਸਲ ਅਤੇ ਅਮਲਾ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸੀ। ਮੀਟਿੰਗ ਦੌਰਾਨ ਚੇਅਰਮੈਨ ਨੇ ਕੰਮਕਾਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿਚ ਬਿਜਲੀ ਦੀ ਮੰਗ ਅਤੇ ਸਪਲਾਈ, ਬਿਜਲੀ ਉਤਪਾਦਨ, ਪਾਵਰ ਪਰਚੇਜ਼, ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲਬਧਤਾ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਤੋਂ ਇਲਾਵਾ ਬਿਜਲੀ ਬਿੱਲਾਂ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿਚ ਬਿਜਲੀ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਬਿਜਲੀ ਉਤਪਾਦਨ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
Ad Position 22
No active advertisement
ਪਿਛਲੀ ਖ਼ਬਰ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਨਿਵਾਜਿਆ ਅਗਲੀ ਖ਼ਬਰ ਭਾਜਪਾ ਦੀ ਸਿਆਸਤ ਦਾ ‘ਧੁਰਾ’ ਬਣਿਆ ਦੁਆਬਾ ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਅਮਿਤ ਸ਼ਾਹ ਵੀ ਕਰਨਗੇ ਜਲੰਧਰ ’ਚ ਰੈਲੀ ਜਸਪ...
Ad Position 24