ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਨਿਵਾਜਿਆ
ਲੁਧਿਆਣਾ, 18 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂ ਪਾਲਣ ਕਿੱਤਿਆਂ ਵਿਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ ਗਏ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਾਨ ਕੀਤੇ।
ਮ
ਮੁੱਖ ਮੰਤਰੀ ਭਗਵੰਤ ਮਾਨ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ-ਸੇਵਕ ਸਿੰਘ
18-09-2026
ਲੁਧਿਆਣਾ, 18 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂ ਪਾਲਣ ਕਿੱਤਿਆਂ ਵਿਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ ਗਏ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਾਨ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਸਾਹਿਬਾਨ ਅਤੇ ਅਧਿਕਾਰੀ ਮੌਜੂਦ ਸਨ। ਸੁਖਜੀਤ ਪਾਲ ਸਿੰਘ, ਰਜਿਸਟਰਾਰ ਅਤੇ ਕਾਰਜਕਾਰੀ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਡਾ. ਜਤਿੰਦਰ ਪਾਲ ਸਿੰਘ ਗਿੱਲ ਉਪ ਕੁਲਪਤੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ ਮੌਜੂਦਗੀ ਵਿਚ ਇਹ ਸਨਮਾਨ ਰਸਮ ਨਿਭਾਈ ਗਈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੌਂਤਰਾ ਦੇ ਵਸਨੀਕ ਬਲਵਿੰਦਰ ਸਿੰਘ ਸਪੁੱਤਰ ਸੁਰਜੀਤ ਸਿੰਘ ਨੂੰ ਗਾਂ ਪਾਲਕ ਸ਼੍ਰੇਣੀ ਵਿਚ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸੰਗਰੂਰ ਦੇ ਵਸਨੀਕ ਰਾਜੇਸ਼ ਗਰਗ ਸਪੁੱਤਰ ਚਮਨ ਲਾਲ ਨੂੰ ਨਵੀਨਕਾਰੀ ਮੁਰਗ਼ੀ ਪਾਲਕ ਸ਼੍ਰੇਣੀ ਵਿਚ ਸਨਮਾਨ ਪ੍ਰਦਾਨ ਕੀਤਾ ਗਿਆ। ਪਸ਼ੂ ਉਤਪਾਦਾਂ ਦੇ ਗੁਣਵੱਤਾ ਭਰਪੂਰ ਉਤਪਾਦ ਬਣਾਉਣ ਦੀ ਸ਼੍ਰੇਣੀ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਹਰੀਕੇ ਦੇ ਵਸਨੀਕ ਜਰਨੈਲ ਸਿੰਘ ਸਪੁੱਤਰ ਜਸਵੰਤ ਸਿੰਘ ਨੂੰ ਇਹ ਪੁਰਸਕਾਰ ਹਾਸਿਲ ਕੀਤਾ। ਇਸ ਮੌਕੇ ਮਨਦੀਪ ਸਿੰਘ ਖੱਟੜਾ ਅਗਾਂਹਵਧੂ ਕਿਸਾਨ ਅਤੇ ਫੀਡ ਮਿੱਲਰ ਨੂੰ ਵੀ ਪਸ਼ੂ ਪਾਲਣ ਖੇਤਰ ਵਿਚ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸ਼੍ਰੀ ਜਯੋਤੀ ਸਰੂਪ, ਉਨਤੀ ਕੋਆਪਰੇਟਿਵ ਨੂੰ ਵੀ ਸਨਮਾਨ ਦਿੱਤਾ ਗਿਆ। ਡਾ. ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੁਰਸਕਾਰ ਵਿਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖ਼ਤੀ ਦੇ ਕੇ ਸਨਮਾਨਿਆ ਜਾਂਦਾ ਹੈ। ਨਗਦ ਇਨਾਮ ਗਾਂਵਾਂ ਪਾਲਣ ਦੀ ਸ਼੍ਰੇਣੀ ਵਿਚ 21000 ਰੁਪਏ, ਮੁਰਗ਼ੀ ਪਾਲਣ ਵਿਚ 11000 ਰੁਪਏ ਅਤੇ ਗੁਣਵੱਤਾ ਭਰਪੂਰ ਉਤਪਾਦ ਦੀ ਸ਼੍ਰੇਣੀ ਵਿਚ ਵੀ 11000 ਰੁਪਏ ਹੈ।