19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

8 ਫ਼ੀਸਦੀ ਡੀ.ਏ. ਤੋਂ ਬਾਅਦ ਹੁਣ 60 ਫ਼ੀਸਦੀ ਬਕਾਏ ਦੀ ਵਾਰੀ- ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ ਮਹਿੰਗਾਈ ਭੱਤਾ (ਡੀ. ਏ.)

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦੇ ਫ਼ੈਸਲੇ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁਲਾਜ਼ਮਾਂ ਦੇ ਲੰਬੇ ਸੰਘਰਸ਼ ਦੀ ਪਹਿਲੀ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਸਰਕਾਰ ਨੂੰ ਨੋਟਿਸ ਲੈਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹੁਣ ਬਕਾਇਆ 60 ਫ਼ੀਸਦੀ ਡੀ.ਏ. ਦੀ ਰਕਮ ਵੀ ਕੇਂਦਰ ਸਰਕਾਰ ਦੀ ਤਰਜ਼ ’ਤੇ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਹੋਰ ਮਸਲਿਆਂ ਦਾ ਵੀ ਸਮਾਂਬੱਧ ਹੱਲ ਕੱਢਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਪਲੈਨੇਟ ਵਲੋਂ ਸੈਮੀਨਾਰ 21 ਨੂੰ ਐਡਵੋਕੇਟ ਉੱਪਲ ਯੂ.ਕੇ. ਵੀਜ਼ੇ ਸਬੰਧੀ ਦੇਣਗੇ ਜਾਣਕਾਰੀ ਅਗਲੀ ਖ਼ਬਰ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਨਿਵਾਜਿਆ
Ad Position 24