19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼੍ਰੋਮਣੀ ਅਕਾਲੀ ਦਲ ( ਬ ) ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਹਿਲੀ ਮੀਟਿੰਗ ’ ਚ ਅਹਿਮ ਫ਼ੈਸਲੇ ਚੋਣ ਮਨੋਰਥ ਪੱਤਰ ’ਚ ਲੋਕਾਂ ਦੀ ਰਾਇ ਨੂੰ ਮਿਲੇਗੀ ਤਰਜੀਹ-ਡਾ. ਚੀਮਾ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਸਬੰਧੀ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਸਬੰਧੀ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ। ਕਮੇਟੀ ਦੇ ਚੇਅਰਮੈਨ ਤੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ’ਚ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਹਰਚਰਨ ਸਿੰਘ ਬੈਂਸ, ਜਨਮੇਜਾ ਸਿੰਘ ਸੇਖੋ, ਐਨ ਕੇ ਸ਼ਰਮਾ, ਬਲਦੇਵ ਸਿੰਘ ਖਹਿਰਾ, ਐਸ ਆਰ ਕਲੇਰ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਰਣਬੀਰ ਸਿੰਘ ਢਿੱਲੋ, ਅਗਸਤਨ ਦਾਸ, ਜ਼ਾਹਿਦਾ ਸੁਲੇਮਾਨ, ਕੰਚਨਪ੍ਰੀਤ ਕੌਰ ਮੌਜੂਦ ਸਨ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਇੱਛਾ ਹੈ ਕਿ ਚੋਣ ਮਨੋਰਥ ਪੱਤਰ ਵਿਚ ਉਹੀ ਗੱਲਾਂ ਲੋਕਾਂ ਸਾਹਮਣੇ ਰੱਖੀਆਂ ਜਾਣ, ਜਿਨ੍ਹਾਂ ਨੂੰ ਪਾਰਟੀ ਸਰਕਾਰ ਬਣਨ ਦੀ ਸੂਰਤ ’ਚ ਪੂਰਾ ਕਰਨ ਦੀ ਸਮਰੱਥਾ ਰੱਖਦੀ ਹੋਵੇ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਅਗਲੀ ਮੀਟਿੰਗ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ, ਜਿਸ ’ਚ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ’ਚ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਪਾਰਟੀ ਆਗੂ ਚੋਣ ਮਨੋਰਥ ਪੱਤਰ ਕਮੇਟੀ ਸਾਹਮਣੇ ਆਪਣੀਆਂ ਲੋੜਾਂ ਅਤੇ ਆਉਣ ਵਾਲੀ ਸਰਕਾਰ ਤੋਂ ਉਮੀਦਾਂ ਰੱਖਣਗੇ। ਇਸ ਤੋਂ ਬਾਅਦ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿਚ ਪਿਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਆਗੂਆਂ ਦਾ ਵਫ਼ਦ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਖਿੱਚ ਦਾ ਕੇਂਦਰ ਬਣ ਚੁੱਕਾ ਹੈ ਬਾਬਾ ਫ਼ਰੀਦ ਮੇਲਾ ਅਗਲੀ ਖ਼ਬਰ ਗੁਰੂ ਸਾਹਿਬ ਦੇ ਸਹੁਰਿਆਂ ਦੇ ਸ਼ਹਿਰ ਬਟਾਲਾ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਾਂਗੇ - ਬੀਬੀ ਬਲਵਿੰਦਰ ਕੌਰ
Ad Position 24