17 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਨਸ਼ਿਆ ਖਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪਿਛਲੇ ਚਾਰ ਦਿਨਾਂ ਵਿਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.)
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਨਸ਼ਿਆ ਖਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪਿਛਲੇ ਚਾਰ ਦਿਨਾਂ ਵਿਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਖੁਲਾਸਾ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ ਤਿੰਨੋਂ ਵਾਸੀਆਂ ਕੋਟ ਮਿੱਤ ਸਿੰਘ ਖਾਲਸਾ ਨਗਰ ਅੰਮ੍ਰਿਤਸਰ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਸਰਹੱਦ ਪਾਰਲੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ । ਇਸ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾ ਲਗਾਇਆ ਤੇ ਫਲਾਈਓਵਰ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਗਈ।