21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਡਿਆਲਾ ਜੇਲ੍ਹ ’ਚ ਇਮਰਾਨ ਖ਼ਾਨ ਦੀ ਡਾਕਟਰੀ ਜਾਂਚ ਮੁਕੰਮਲ

ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਰਾਵਲਪਿੰਡੀ ਦੇ ਅਡਿਆਲਾ ਜੇਲ੍ਹ ਪ੍ਰਸ਼ਾਸਨ ਅਨੁਸਾਰ ਜੇਲ੍ਹ ’ਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

Ad Position 21
No active advertisement
ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਰਾਵਲਪਿੰਡੀ ਦੇ ਅਡਿਆਲਾ ਜੇਲ੍ਹ ਪ੍ਰਸ਼ਾਸਨ ਅਨੁਸਾਰ ਜੇਲ੍ਹ ’ਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਕ ਵਿਸ਼ੇਸ਼ ਮੈਡੀਕਲ ਟੀਮ ਵਲੋਂ ਮੁਕੰਮਲ ਸਿਹਤ ਜਾਂਚ ਕੀਤੀ ਗਈ ਹੈ। ਇਸ ਵਿਸ਼ੇਸ਼ ਟੀਮ ’ਚ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਅਤੇ ਸ਼ਫ਼ਾ ਆਈ ਹਸਪਤਾਲ ਦੇ ਮਾਹਰ ਡਾਕਟਰ ਸ਼ਾਮਿਲ ਸਨ, ਜਿਨ੍ਹਾਂ ਨੇ ਜੇਲ੍ਹ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੈਡੀਕਲ ਟੀਮ ਦੀ ਅਗਵਾਈ ਪਿਮਸ ਦੇ ਡਾਕਟਰ ਆਰਿਫ਼ ਖ਼ਾਨ ਨੇ ਕੀਤੀ, ਜਦਕਿ ਅਡਿਆਲਾ ਜੇਲ੍ਹ ਹਸਪਤਾਲ ਦੇ ਅਮਲੇ ਨੇ ਜਾਂਚ ਦੌਰਾਨ ਉਨ੍ਹਾਂ ਦਾ ਸਹਿਯੋਗ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦਾ ਵਿਦੇਸ਼ੀ ਮੁਦਰਾ ਭੰਡਾਰ ਰਿਕਾਰਡ ਪੱਧਰ ’ਤੇ ਪਹੁੰਚਿਆ-ਸ਼ਾਹਬਾਜ਼ ਸ਼ਰੀਫ਼ ਅਗਲੀ ਖ਼ਬਰ ਸਾਊਦੀ ਅਰਬ ’ਚ ਪਾਕਿਸਤਾਨ ਦੇ 8,000 ਸੈਨਿਕ ਤਾਇਨਾਤ ਹੂਤੀ ਹਮਲਿਆਂ ਖ਼ਿਲਾਫ਼ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ
Ad Position 24