21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

47 ਕਿੱਲੋ ਹੈਰੋਇਨ ਤੇ 3 ਪਿਸਤੌਲਾਂ ਸਮੇਤ 4 ਤਸਕਰ ਗ੍ਰਿਫ਼ਤਾਰ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 47.

Ad Position 21
No active advertisement
ਫਲਜੀਤ ਸਿੰਘ ਦੀ ਪੁਰਾਣੀ ਤਸਵੀਰ। 21-09-2026
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 47.3 ਕਿਲੋਗ੍ਰਾਮ ਹੈਰੋਇਨ, .30 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ (ਫ਼ਿਰੋਜ਼ਪੁਰ), ਮੰਗਲ ਸਿੰਘ ਵਾਸੀ ਪੰਜੇ ਕੇ ਉੱਤਰ, ਫ਼ਿਰੋਜ਼ਪੁਰ, ਸਚਿਨ ਉਰਫ਼ ਸੰਜੂ ਵਾਸੀ ਪ੍ਰਭਾਤ ਸਿੰਘ ਵਾਲਾ (ਫ਼ਿਰੋਜ਼ਪੁਰ) ਅਤੇ ਅਨਮੋਲ ਸਿੰਘ ਵਾਸੀ ਲਾਮੋਚੜ ਖੁਰਦ, ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੀਆਂ ਵਾਰਦਾਤਾਂ ਵਿਚ ਵਰਤੀਆਂ ਗਈਆਂ ਦੋ ਗੱਡੀਆਂ ਹੌਂਡਾ ਸਿਟੀ ਅਤੇ ਹੁੰਡਈ ਔਰਾ ਵੀ ਕਬਜ਼ੇ ਵਿਚ ਲੈ ਲਈਆਂ ਹਨ। ਐਸ.ਐਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਸਰਹੱਦ ਪਾਰੋਂ ਸੂਬੇ ਵਿਚ ਤਸਕਰੀ ਕਰਨ ਵਾਲੇ ਇਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਜਾ ਰਹੀ ਵਿਸ਼ੇਸ਼ ਨਾਕਾਬੰਦੀ ਦੌਰਾਨ, ਸਨਿਚਰਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸੀ.ਆਈ.ਏ .ਫ਼ਰੀਦਕੋਟ ਦੀ ਟੀਮ ਨੇ ਇਕ ਹੌਂਡਾ ਸਿਟੀ ਕਾਰ ਨੂੰ ਰੋਕਿਆ ਤੇ ਇਸ ਵਿਚ ਸਵਾਰ ਚਾਰ ਵਿਅਕਤੀਆਂ ਦੇ ਕਬਜ਼ੇ ਵਿਚੋਂ 47.3 ਕਿਲੋਗ੍ਰਾਮ ਹੈਰੋਇਨ, ਨਾਜਾਇਜ਼ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਣ ’ਤੇ ਗ੍ਰਿਫਤਾਰ ਕਰ ਲਿਆ। ਇਹ ਗਿਰੋਹ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿਚ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅੱਗੇ ਸਪਲਾਈ ਕਰਦਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐੱਫ.ਆਈ.ਆਰ. ਨੰਬਰ 187 ਮਿਤੀ 20-09-2026, ਧਾਰਾ 21 ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕਰੇ-ਰੰਧਾਵਾ ਅਗਲੀ ਖ਼ਬਰ ਕਾਂਗਰਸੀ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24