‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ-ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 21 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਡੋਰ-ਟੂ-ਡੋਰ ਮੁਹਿੰਮ ਅਤੇ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਤਹਿਤ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਰਕਰ ਅਤੇ ਵਲੰਟੀਅਰ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਲੇਖਾ-ਜੋਖਾ ਉਨ੍ਹਾਂ ਸਾਹਮਣੇ ਰੱਖ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੀ ਸਿਆਸਤ ਦਾ ਮੁੱਢਲਾ ਸਿਧਾਂਤ ਲੋਕਾਂ ਵਿਚ ਜਾ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਨਾ ਹੈ।
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 21 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਡੋਰ-ਟੂ-ਡੋਰ ਮੁਹਿੰਮ ਅਤੇ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਤਹਿਤ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਰਕਰ ਅਤੇ ਵਲੰਟੀਅਰ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਲੇਖਾ-ਜੋਖਾ ਉਨ੍ਹਾਂ ਸਾਹਮਣੇ ਰੱਖ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੀ ਸਿਆਸਤ ਦਾ ਮੁੱਢਲਾ ਸਿਧਾਂਤ ਲੋਕਾਂ ਵਿਚ ਜਾ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਨਾ ਹੈ। ਇਸੇ ਸੋਚ ਤਹਿਤ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਪੰਜਾਬ ਦੇ ਘਰ-ਘਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼ੁਰੂ ਕੀਤੀ ਗਈ ਇਸ ਸੂਬਾ ਪੱਧਰੀ ਮੁਹਿੰਮ ਤਹਿਤ ਇੱਕ ਵਿਸ਼ੇਸ਼ ਪੈਂਫਲੇਟ/ਰਿਪੋਰਟ ਕਾਰਡ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਵਿੱਚ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਖੇਤਰਾਂ ਵਿੱਚ ਕੀਤੀਆਂ ਪਹਿਲਕਦਮੀਆਂ ਅਤੇ ਉਨ੍ਹਾਂ ਰਾਹੀਂ ਪਰਿਵਾਰਾਂ ਨੂੰ ਹੋਣ ਵਾਲੀ ਬੱਚਤ ਦਾ ਵੇਰਵਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਪਰਿਵਾਰ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੇ ਖ਼ਰਚਿਆਂ ਨੂੰ ਘਟਾਉਣ ਨੂੰ ਆਪਣੀਆਂ ਮੁੱਖ ਤਰਜੀਹਾਂ ਵਿੱਚ ਰੱਖਿਆ ਹੈ।