22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਪੁੱਤਰ ਨੇ ਹਾਈ ਕੋਰਟ ਤੋਂ ਮੰਗੀ ਸੀ.ਬੀ.ਆਈ. ਜਾਂਚ

ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ)-ਸੰਗਰੂਰ ਜ਼ਿਲ੍ਹੇ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹੁਣ ਉਸ ਦੇ ਪੁੱਤਰ ਲਖਵਿੰਦਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਦਾਇਰ ਪਟੀਸ਼ਨ ਵਿਚ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ, ਜਿਸ ਕਾਰਨ ਪੰਜਾਬ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਸੰਭਵ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 22-09-2026
ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ)-ਸੰਗਰੂਰ ਜ਼ਿਲ੍ਹੇ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹੁਣ ਉਸ ਦੇ ਪੁੱਤਰ ਲਖਵਿੰਦਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਦਾਇਰ ਪਟੀਸ਼ਨ ਵਿਚ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ, ਜਿਸ ਕਾਰਨ ਪੰਜਾਬ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਸੰਭਵ ਨਹੀਂ ਹੈ। ਪਟੀਸ਼ਨਕਰਤਾ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂ ਕਿਸੇ ਹੋਰ ਸੁਤੰਤਰ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਅਨੁਸਾਰ 6 ਸਤੰਬਰ ਨੂੰ ਸੰਗਰੂਰ ਦੇ ਇਕ ਪਿੰਡ ਵਿਚ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਸਾਹਮਣੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਉਸ ਨੂੰ ਕਥਿਤ ਤੌਰ ’ਤੇ ਲਗਾਤਾਰ ਧਮਕੀਆਂ ਦਿੱਤੀਆਂ ਗਈਆਂ ਅਤੇ ਕਥਿਤ ਤੰਗ-ਪ੍ਰੇਸ਼ਾਨੀ ਤੋਂ ਪ੍ਰੇਸ਼ਾਨ ਹੋ ਕੇ ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਲਖਵਿੰਦਰ ਸਿੰਘ ਨੇ ਹਾਈ ਕੋਰਟ ਤੋਂ ਮਾਮਲੇ ਨਾਲ ਸਬੰਧਿਤ ਸਾਰੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਪਹਿਲਾਂ ਹੀ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਜਾ ਚੁੱਕੀ ਹੈ। ਮੁੱਖ ਜੱਜ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਮਾਮਲੇ ਵਿਚ ਕੀਤੀ ਜਾ ਰਹੀ ਜਾਂਚ ਦੀ ਸਥਿਤੀ ਰਿਪੋਰਟ 26 ਸਤੰਬਰ ਨੂੰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਗੁਲਜ਼ਾਰ ਸਿੰਘ ਦੇ ਪੁੱਤਰ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਨੇ ਪਹਿਲਾਂ ਤੋਂ ਲੰਬਿਤ ਜਨਹਿਤ ਪਟੀਸ਼ਨ ਨਾਲ ਜੋੜ ਕੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਦੋਵਾਂ ਮਾਮਲਿਆਂ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਨਿਰਧਾਰਤ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਤੇਜ ਪੰਨੂ ਵਲੋਂ ਬਾਦਲ ਪਰਿਵਾਰ ’ਤੇ ਗੰਭੀਰ ਦੋਸ਼ ਅਗਲੀ ਖ਼ਬਰ ਮਲੋਟ ਨੇੜੇ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ
Ad Position 24