22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਲਤੇਜ ਪੰਨੂ ਵਲੋਂ ਬਾਦਲ ਪਰਿਵਾਰ ’ਤੇ ਗੰਭੀਰ ਦੋਸ਼

ਚੰਡੀਗੜ੍ਹ, 21 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ ’ਤੇ ਤਿੱਖਾ ਹਮਲਾ ਬੋਲਦਿਆਂ ਅਕਾਲੀ ਦਲ (ਬ) ਦੀਆਂ ਇਤਿਹਾਸਕ ਕੁਰਬਾਨੀਆਂ ’ਤੇ ਬਣੀ ਪੰਥਕ ਲਹਿਰ ਨੂੰ ਪਰਿਵਾਰਕ ਰਾਜਨੀਤਿਕ ਪਾਰਟੀ ਵਿਚ ਬਦਲਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੇ ਯੋਜਨਾਬੱਧ ਢੰਗ ਨਾਲ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ, ਇਨ੍ਹਾਂ ਨੂੰ ਨਿੱਜੀ ਅਤੇ ਰਾਜਨੀਤਿਕ ਲਾਭ ਲਈ ਵਰਤਣ ਦੀ ਕੋਸ਼ਿਸ਼ ਕੀਤੀ ਹੈ।

Ad Position 21
No active advertisement
ਬਲਤੇਜ ਪੰਨੂ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਗੁਰਿੰਦਰ ਸਿੰਘ 22-09-2026
ਚੰਡੀਗੜ੍ਹ, 21 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ ’ਤੇ ਤਿੱਖਾ ਹਮਲਾ ਬੋਲਦਿਆਂ ਅਕਾਲੀ ਦਲ (ਬ) ਦੀਆਂ ਇਤਿਹਾਸਕ ਕੁਰਬਾਨੀਆਂ ’ਤੇ ਬਣੀ ਪੰਥਕ ਲਹਿਰ ਨੂੰ ਪਰਿਵਾਰਕ ਰਾਜਨੀਤਿਕ ਪਾਰਟੀ ਵਿਚ ਬਦਲਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੇ ਯੋਜਨਾਬੱਧ ਢੰਗ ਨਾਲ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ, ਇਨ੍ਹਾਂ ਨੂੰ ਨਿੱਜੀ ਅਤੇ ਰਾਜਨੀਤਿਕ ਲਾਭ ਲਈ ਵਰਤਣ ਦੀ ਕੋਸ਼ਿਸ਼ ਕੀਤੀ ਹੈ। ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿਚ ਮਹੀਨਿਆਂ ਠਹਿਰੀ ਬਹਿਰੀਨ ਤੋਂ ਆਈ ਔਰਤ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਸਵਾਲ ਕੀਤੇ ਕਿ ਅਜਿਹੀਆਂ ਸ਼ਕਤੀਆਂ ਕਿਵੇਂ ਦਿੱਤੀਆਂ ਗਈਆਂ? ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਔਰਤ ਨੂੰ ਉੱਥੇ ਕਿਉਂ ਲੈ ਕੇ ਆਏ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਸ ਦੀ ਸ਼ਿਕਾਇਤ ’ਤੇ ਕੀ ਕਾਰਵਾਈ ਕੀਤੀ? ਚੰਡੀਗੜ੍ਹ ’ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਬਾਦਲ ਦਾ ਏਜੰਡਾ ਰਿਹਾ ਹੈ ਕਿ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨਾ ਅਤੇ ਫਿਰ ਉਨ੍ਹਾਂ ਨੂੰ ਰਾਜਨੀਤਿਕ ਅਤੇ ਨਿੱਜੀ ਲਾਭ ਲਈ ਵਰਤਣਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਅਗਲੀ ਖ਼ਬਰ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਪੁੱਤਰ ਨੇ ਹਾਈ ਕੋਰਟ ਤੋਂ ਮੰਗੀ ਸੀ.ਬੀ.ਆਈ. ਜਾਂਚ
Ad Position 24