ਪਾਕਿ ’ਚ 1,000 ਰੁਪਏ ਪ੍ਰਤੀ ਲੀਟਰ ਵਿਕ ਸਕਦਾ ਹੈ ਪੈਟਰੋਲ
ਪੈਟਰੋਲੀਅਮ ਮੰਤਰੀ ਦੀ ਵੱਡੀ ਚਿਤਾਵਨੀ
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ)-ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ’ਚ ਤੇਲ ਦਾ ਗੰਭੀਰ ਸੰਕਟ ਪੈਦਾ ਹੋਣ ਦਾ ਖ਼ਦਸ਼ਾ ਵਧ ਗਿਆ ਹੈ। ਪਾਕਿ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੇਸ਼ ’ਚ ਬਾਲਣ ਦੀ ਕਿੱਲਤ ਹੋਈ ਤਾਂ ਪੈਟਰੋਲ ਦੀਆਂ ਕੀਮਤਾਂ 1,000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ।
ਗ
ਗੱਲਬਾਤ ਕਰਦੇ ਹੋਏ ਅਲੀ ਪਰਵੇਜ਼ ਮਲਿਕ।
22-09-2026
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ)-ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ’ਚ ਤੇਲ ਦਾ ਗੰਭੀਰ ਸੰਕਟ ਪੈਦਾ ਹੋਣ ਦਾ ਖ਼ਦਸ਼ਾ ਵਧ ਗਿਆ ਹੈ। ਪਾਕਿ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੇਸ਼ ’ਚ ਬਾਲਣ ਦੀ ਕਿੱਲਤ ਹੋਈ ਤਾਂ ਪੈਟਰੋਲ ਦੀਆਂ ਕੀਮਤਾਂ 1,000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ। ਉਨ੍ਹਾਂ ਮੁਤਾਬਿਕ ਮੱਧ ਪੂਰਬ ’ਚ ਵਧਦੇ ਤਣਾਅ ਅਤੇ ਹੋਰਮੁਜ਼ ਜਲਡਮਰੂ ਦੇ ਪ੍ਰਭਾਵਿਤ ਹੋਣ ਕਾਰਨ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਭਾਰੀ ਉਛਾਲ ਆ ਰਿਹਾ ਹੈ। ਪਾਕਿ ਮੀਡਿਆ ਮੁਤਾਬਿਕ ਲਾਹੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਮਲਿਕ ਨੇ ਕਿਹਾ ਕਿ ਪਾਕਿ ’ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਪਹਿਲਾਂ ਹੀ 50 ਫ਼ੀਸਦੀ ਵਧ ਚੁੱਕੀਆਂ ਹਨ, ਜਦਕਿ ਯੂਰਪ ਅਤੇ ਅਮਰੀਕਾ ਵਿਚ ਵੀ ਤੇਲ ਲਗਾਤਾਰ ਮਹਿੰਗਾ ਹੋ ਰਿਹਾ ਹੈ।