23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ੇ ਦੀ ਹਾਲਤ ’ਚ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਛਾਪਿਆਂਵਾਲੀ ਵਿਖੇ ਨਸ਼ੇ ਦੀ ਹਾਲਤ ’ਚ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ (58) ਵਜੋਂ ਹੋਈ ਹੈ ।

Ad Position 21
No active advertisement
ਅਜੀਤ ਡੈਸਕ 23-09-2026
ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਛਾਪਿਆਂਵਾਲੀ ਵਿਖੇ ਨਸ਼ੇ ਦੀ ਹਾਲਤ ’ਚ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ (58) ਵਜੋਂ ਹੋਈ ਹੈ । ਵਾਰਦਾਤ ਤੋਂ ਬਾਅਦ ਪਰਿਵਾਰਕ ਮੈਂਬਰ ਰਣਜੀਤ ਸਿੰਘ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਤੇ ਉਸ ਦਾ ਛੋਟਾ ਭਰਾ ਚੰਦਰਪਾਲ ਘਰ ’ਚ ਇਕੱਠੇ ਰਹਿੰਦੇ ਸਨ ਜਦਕਿ ਮਾਪਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਚੰਦਰਪਾਲ ਨਸ਼ੇ ਦਾ ਆਦੀ ਸੀ, ਨੂੰ ਵੱਡਾ ਭਰਾ ਨਸ਼ਾ ਕਰਨ ਤੋਂ ਰੋਕਦਾ ਸੀ। ਇਸੇ ਗੱਲ ਨੂੰ ਲੈ ਕੇ ਬੀਤੀ ਰਾਤ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਰਣਜੀਤ ਸਿੰਘ ਦੇ ਸੌ ਜਾਣ ’ਤੇ ਚੰਦਰਪਾਲ ਨੇ ਕਿਰਚ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਐਸ.ਐਮ.ਓ. ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਲਾਸ਼ ’ਤੇ ਕਿਰਚ ਨਾਲ ਹਮਲਾ ਕੀਤੇ ਜਾਣ ਦੇ ਨਿਸ਼ਾਨ ਸਨ। ਕੋਟਧਰਮੂ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਖ਼ੈਬਰ ਪਖ਼ਤੂਨਖ਼ਵਾ ਦੇ ਮੰਤਰੀ ਫ਼ਜ਼ਲ ਸ਼ਕੂਰ ਖ਼ਾਨ ਅਗਵਾ ਪੀ.ਟੀ.ਆਈ. ਵਰਕਰਾਂ ਵਲੋਂ ਰੋਸ ਵਜੋਂ ਸਾੜਫੂਕ ਅਗਲੀ ਖ਼ਬਰ ਪੰਜਾਬ ਦੇ 19 ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ’ਚ ਨਹੀਂ ਉਪਲਬਧ ਫੋਰੈਂਸਿਕ ਮੈਡੀਕਲ ਮਾਹਿਰ
Ad Position 24