22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ (ਅਜੀਤ ਬਿਊਰੋ) - ਕੌਮੀ ਪੱਧਰ ’ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਪਾਸੋਂ ਇਹ ਐਵਾਰਡ ਪ੍ਰਾਪਤ ਕੀਤੇ।

Ad Position 21
No active advertisement
ਅਜੀਤ ਡੈਸਕ 23-09-2026
ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ (ਅਜੀਤ ਬਿਊਰੋ) - ਕੌਮੀ ਪੱਧਰ ’ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਪਾਸੋਂ ਇਹ ਐਵਾਰਡ ਪ੍ਰਾਪਤ ਕੀਤੇ। ਇਸ ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ (ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ, ਉੱਤਮ ਗੰਨਾ ਵਿਕਾਸ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਫਾਜਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਤੇ ਤਕਨੀਕੀ ਕੁਸ਼ਲਤਾ ਐਵਾਰਡ (ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਤੇ ਇਸੇ ਵਰਗ ਵਿਚ ਦੀ ਭੋਗਪੁਰ ਕੋਆਪਰੇਟਿਵ ਸ਼ੂਗਰ ਮਿਲਜ਼ ਲਿਮਟਿਡ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੰਜ ਖੰਡ ਮਿੱਲਾਂ ਨੂੰ ਕੌਮੀ ਪੱਧਰ ਤੇ ਐਵਾਰਡ ਮਿਲਣਾ ਸੂਬੇ ਲਈ ਮਾਣ ਵਾਲੀ ਗੱਲ ਹੈ। ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿਚ ਗੰਨਾ ਕਾਸ਼ਤਕਾਰਾਂ ਨੂੰ ਪੂਰੇ ਮੁਲਕ ਵਿਚੋਂ ਸਭ ਤੋਂ ਵਧ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ ਜਿਸ ਵਿਚ ਸੂਬਾ ਸਰਕਾਰ ਵਲੋਂ 68.50 ਰੁਪਏ ਬਤੌਰ ਸਬਸਿਡੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਖੰਡ ਮਿੱਲਾਂ ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਸਾਲ 2025-26 ਦੌਰਾਨ ਪੰਜਾਬ ਵਿਚ ਗੰਨੇ ਹੇਠ ਰਕਬਾ 1,11,818 ਹੈਕਟੇਅਰ ਸੀ, ਜੋ ਸਾਲ 2026-27 ਦੌਰਾਨ ਵਧ ਕੇ 1,16,131 ਹੈਕਟੇਅਰ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵਲੋਂ ਸਮੇਂ-ਸਮੇਂ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਸਾਲ 2026-27 ਦੌਰਾਨ ਗੰਨੇ ਦੀ ਆਧੁਨਿਕ ਕਾਸ਼ਤ ਅਤੇ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਤਸਾਹਨ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਕਪੂਰਥਲਾ ਜ਼ਿਲ੍ਹਿਆਂ ਨੂੰ ਕਵਰ ਕੀਤਾ ਗਿਆ ਹੈ। ਪੀ.ਏ.ਯੂ. ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੇ ਫ਼ੀਲਡ ਸਟਾਫ਼ ਵਲੋਂ 320 ਕਿਸਾਨ ਸਿਖਲਾਈ ਕੈਂਪਾਂ ਰਾਹੀਂ ਲਗਭਗ 15,000 ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਸਹਿਕਾਰਤਾ ਵਿਭਾਗ ਪੰਜਾਬ ਦੇ ਸਕੱਤਰ ਅਜੀਤ ਬਾਲਾ ਜੋਸ਼ੀ ਅਤੇ ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ, ਐਵਾਰਡ ਪ੍ਰਾਪਤ ਕਰਨ ਵਾਲੀਆਂ ਖੰਡ ਮਿੱਲਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 1 ਅਕਤੂਬਰ ਤੋਂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ , ਪੰਜਾਬ ਵਿਚ ਰਾਈਸ ਮਿੱਲਰਾਂ ਅੱਗੇ ਚੌਲਾਂ ਦੇ ਭੰਡਾਰਨ ਦਾ ਵੱਡਾ ਸੰਕਟ ਅਗਲੀ ਖ਼ਬਰ ਪਾਕਿ ਤੇ ਸਾਊਦੀ ਅਰਬ ਵਲੋਂ ਕੂਟਨੀਤਕ , ਅਧਿਕਾਰਤ ਤੇ ਵਿਸ਼ੇਸ਼ ਪਾਸਪੋਰਟ ਧਾਰਕਾਂ ਲਈ ਵੀਜ਼ਾ ਸ਼ਰਤ ਖ਼ਤਮ
Ad Position 24