ਪਾਕਿਸਤਾਨ ਨੂੰ ਸਰਹੱਦ ਪਾਰ ਅੱਤਵਾਦ ਵਿਰੁੱਧ ਠੋਸ ਕਾਰਵਾਈ ਕਰਨੀ ਪਵੇਗੀ-ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 22 ਸਤੰਬਰ (ਪੀ. ਟੀ.
ਨਵੀਂ ਦਿੱਲੀ, 22 ਸਤੰਬਰ (ਪੀ.ਟੀ.ਆਈ.)-ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੂੰ ਸਰਹੱਦ ਪਾਰ ਅੱਤਵਾਦ ਵਿਰੁੱਧ ਭਰੋਸੇਯੋਗ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਹੀ ਦੁਨੀਆ ਉਨ੍ਹਾਂ ਦੇ ਬਿਆਨਾਂ ’ਤੇ ਯਕੀਨ ਕਰੇਗੀ। ਆਪਣੀ ਦੋ-ਹਫਤਾਵਾਰੀ ਬ੍ਰੀਫਿੰਗ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਤੋਂ ਪੁੱਛਿਆ ਗਿਆ ਕਿ ਨਵੀਂ ਦਿੱਲੀ ਪਾਕਿਸਤਾਨ ਦੇ ਰੱਖਿਆ ਬਲਾਂ ਦੇ ਮੁਖੀ, ਫੀਲਡ ਮਾਰਸ਼ਲ ਅਸੀਮ ਮੁਨੀਰ ਦੀਆਂ ਟਿੱਪਣੀਆਂ ਨੂੰ ਕਿਵੇਂ ਦੇਖਦੀ ਹੈ, ਜਿਨ੍ਹਾਂ ਨੇ ਕਿਹਾ ਸੀ ਕਿ ਹਥਿਆਰਬੰਦ ਸੈਨਾਵਾਂ ਦੇਸ਼ ਵਿਚ ਅੱਤਵਾਦ ਦੇ ਵਧ ਰਹੇ ਖ਼ਤਰੇ ਦੇ ਵਿਚਕਾਰ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ ਹਨ। ਇਸ ਸੰਬੰਧੀ ਜੈਸਵਾਲ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰ ਅੱਤਵਾਦ ਵਿਰੁੱਧ ਭਰੋਸੇਯੋਗ ਕਦਮ ਨਹੀਂ ਚੁੱਕਦਾ, ਦੁਨੀਆ ਲਈ ਉਸ ਦੀਆਂ ਗੱਲਾਂ ’ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋਵੇਗਾ।