24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੰਵਲਪ੍ਰੀਤ ਸਿੰਘ ਕਾਕੀ ਅਕਾਲੀ ਦਲ ਵਲੋਂ ਹਲਕਾ ਕਾਦੀਆਂ ਦੇ ਇੰਚਾਰਜ ਨਿਯੁਕਤ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਕਾਦੀਆਂ ਤੋਂ ਨੌਜਵਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਦਿਆਂ ਸ: ਕਾਕੀ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਕੰਵਲਪ੍ਰੀਤ ਸਿੰਘ ਕਾਕੀ ਪਾਰਟੀ ਨੂੰ ਮਜ਼ਬੂਤ ਕਰਨ ਤੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਇਸ ਹਲਕੇ ਤੋਂ ਪਾਰਟੀ ਨੂੰ ਜਿੱਤ ਦਿਵਾਉਣ ਲਈ ਪੂਰੀ ਵਾਹ ਲਗਾ ਦੇਣਗੇ ।

Ad Position 21
No active advertisement
ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਕਾਦੀਆਂ ਤੋਂ ਨੌਜਵਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਦਿਆਂ ਸ: ਕਾਕੀ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਕੰਵਲਪ੍ਰੀਤ ਸਿੰਘ ਕਾਕੀ ਪਾਰਟੀ ਨੂੰ ਮਜ਼ਬੂਤ ਕਰਨ ਤੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਇਸ ਹਲਕੇ ਤੋਂ ਪਾਰਟੀ ਨੂੰ ਜਿੱਤ ਦਿਵਾਉਣ ਲਈ ਪੂਰੀ ਵਾਹ ਲਗਾ ਦੇਣਗੇ । ਉਨ੍ਹਾਂ ਕਿਹਾ ਕਿ ਮੈਨੂੰ ਇੰਚਾਰਜ ਨਿਯੁਕਤ ਕਰਦਿਆਂ ਖੁਸ਼ੀ ਹੋ ਰਹੀ ਹੈ ਤੇ ਮੈਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ । ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੰਵਲਪ੍ਰੀਤ ਸਿੰਘ ਕਾਕੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਤੇ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਸ: ਕਾਕੀ ਦੀ ਇਸ ਨਿਯੁਕਤੀ ’ਤੇ ਹਲਕਾ ਕਾਦੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਅਕਾਲੀ ਦਲ ‘ਵਾਰਿਸ ਪੰਜਾ... ਅਗਲੀ ਖ਼ਬਰ ਅਨਾਜ ਮੰਡੀ ਖੰਨਾ ਵਿਚ ਪਰਮਲ ਝੋਨੇ ਦੀ ਆਮਦ ਸ਼ੁਰੂ
Ad Position 24