ਪੰਜਾਬ ਦਾ ਪਹਿਲਾ ਪਲਾਂਟ ਹੈਲਥ ਕਲੀਨਿਕ ਫ਼ਰੀਦਕੋਟ ’ਚ ਸਥਾਪਤ : ਗੁਰਮੀਤ ਸਿੰਘ ਖੁੱਡੀਆਂ
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ ਕੀੜੇ-ਮਕੌੜਿਆਂ, ਨਦੀਨਾਂ ਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫ਼ਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਤੇ ਫ਼ਾਰਮਰ ਐਡਵਾਈਜ਼ਰੀ ਅਤੇ ਟ੍ਰੇਨਿੰਗ ਸੈਂਟਰ ਦਾ ਅੱਜ ਰਸਮੀ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ । ਕੈਬਨਿਟ ਮੰਤਰੀ ਸ: ਖੁੱਡੀਆਂ ਨੇ ਲੋਕਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਮੁਬਾਰਕਬਾਦ ਦਿੱਤੀ ।
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾਰੀਆਂ ਕੀੜੇ-ਮਕੌੜਿਆਂ, ਨਦੀਨਾਂ ਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫ਼ਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਤੇ ਫ਼ਾਰਮਰ ਐਡਵਾਈਜ਼ਰੀ ਅਤੇ ਟ੍ਰੇਨਿੰਗ ਸੈਂਟਰ ਦਾ ਅੱਜ ਰਸਮੀ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ । ਕੈਬਨਿਟ ਮੰਤਰੀ ਸ: ਖੁੱਡੀਆਂ ਨੇ ਲੋਕਾਂ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਮੁਬਾਰਕਬਾਦ ਦਿੱਤੀ । ਉਨ੍ਹਾਂ ਕਿਹਾ ਕਿ ਪਲਾਂਟ ਹੈਲਥ ਕਲੀਨਿਕ ਅਤੇ ਫ਼ਾਰਮਰ ਐਡਵਾਈਜ਼ਰੀ ਤੇ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਇਹ ਪਲਾਂਟ ਹੈਲਥ ਕਲੀਨਿਕ ਆਰ.ਕੇ.ਵੀ.ਵਾਈ. ਸਕੀਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੇ ਉਪਰਾਲੇ ਸਦਕਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਥਾਪਤ ਕੀਤੇ ਜਾਣ ਵਾਲੇ ਪਲਾਂਟ ਹੈਲਥ ਕਲੀਨਿਕਾਂ ਦੀ ਯੋਜਨਾ ਤਹਿਤ ਤਿਆਰ ਕੀਤਾ ਗਿਆ ਹੈ । ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਵਿਸਥਾਰ ਤੇ ਸਿਖਲਾਈ ਪੰਜਾਬ ਦੀ ਪਹਿਲਕਦਮੀ ਸਦਕਾ ਅਤੇ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਤੇ ਡਾ. ਅਵੀਨਿੰਦਰ ਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਫ਼ਰੀਦਕੋਟ ਦੀ ਅਗਵਾਈ ਹੇਠ ਇਹ ਪਲਾਂਟ ਹੈਲਥ ਕਲੀਨਿਕ ਤਿਆਰ ਕੀਤਾ ਗਿਆ ਹੈ । ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਖੇਤੀਬਾੜੀ ਅਫ਼ਸਰ ਡਾ. ਗੁਰਿੰਦਰ ਪਾਲ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ ਅਤੇ ਅਮਨਦੀਪ ਕੇਸ਼ਵ ਪ੍ਰਾਜੈਕਟ ਡਾਇਰੈਕਟਰ ਆਤਮਾ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।