ਜਸਵਿੰਦਰ ਸਿੰਘ ਖ਼ਾਲਸਾ ਬਾਬਾ ਫ਼ਰੀਦ ਅਤੇ ਸੰਤ ਰਿਸ਼ੀ ਰਾਮ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰਾਂ ਨਾਲ ਸਨਮਾਨਿਤ
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਲਈ ਜਸਵਿੰਦਰ ਸਿੰਘ ਖਾਲਸਾ ਨੂੰ ਬਾਬਾ ਫ਼ਰੀਦ ਐਵਾਰਡ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਸੰਚਾਲਕ ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ । ਇਹ ਐਵਾਰਡ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਉਪਰਲੀਆਂ ਨੂੰ ਸ਼ਖ਼ਸੀਅਤਾਂ ਨੂੰ ਦਿੱਤੇ ।
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਲਈ ਜਸਵਿੰਦਰ ਸਿੰਘ ਖਾਲਸਾ ਨੂੰ ਬਾਬਾ ਫ਼ਰੀਦ ਐਵਾਰਡ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਸੰਚਾਲਕ ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ । ਇਹ ਐਵਾਰਡ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਉਪਰਲੀਆਂ ਨੂੰ ਸ਼ਖ਼ਸੀਅਤਾਂ ਨੂੰ ਦਿੱਤੇ । ਜਸਵਿੰਦਰ ਸਿੰਘ ਖਾਲਸਾ ਨੂੰ ਦੋ ਲੱਖ ਰੁਪਏ ਤੇ ਸੰਤ ਰਿਸ਼ੀ ਰਾਮ ਨੂੰ 1 ਲੱਖ ਰੁਪਏ ਦੇ ਨਾਲ ਦੋਨਾਂ ਸ਼ਖ਼ਸੀਅਤਾਂ ਨੂੰ ਇਕ ਇਕ ਸਨਮਾਨ ਪੱਤਰ ਤੇ ਦੁਸ਼ਾਲਾ ਦਿੱਤਾ ਗਿਆ । ਇਹ ਸਮਾਗਮ ਧਾਰਮਿਕ ਦੀਵਾਨ ਉਪਰੰਤ ਕੀਤਾ ਗਿਆ। ਇਸ ਮੌਕੇ ਆਗਮਨ ਪੁਰਬ ਮੌਕੇ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚੋਂ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 10000, 7000, 5000 ਅਤੇ ਉਤਸ਼ਾਹ ਵਧਾਊ ਲਈ 2100 ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ । ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਮੂਹ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ, ਡਾ. ਗੁਰਿੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਂਗੀਆ ਅਤੇ ਨਰਿੰਦਰ ਪਾਲ ਸਿੰਘ ਬਰਾੜ ਆਦਿ ਹਾਜ਼ਰ ਸਨ।