ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ । ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਵਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ । ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਵਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਵਲੋਂ ਉਠਾਈਆਂ ਗਈਆਂ ਪ੍ਰਮੁੱਖ ਮੰਗਾਂ ਨਵੀਂਆਂ ਭਰਤੀਆਂ, ਬਦਲੀਆਂ ਅਤੇ ਤਨਖ਼ਾਹ ਢਾਂਚੇ ਦੀ ਸੋਧ ਨਾਲ ਸਬੰਧਿਤ ਸਨ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਤੇ ਅਰਜ਼ੀਆਂ ਦੀ ਮੰਗ ਕਰਨ ਸੰਬੰਧੀ ਇਸ਼ਤਿਹਾਰ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ । ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਇਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਕਿਹਾ ਇਨ੍ਹਾਂ ਮੀਟਿੰਗਾਂ ਵਿਚ ਵੱਖ-ਵੱਖ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ ਤੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।