23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਈ ਚਾਵਲਾ ਮਾਮਲੇ ਵਿਚ ਬਾਦਲ ਪਰਿਵਾਰ ਦੀ ਚੁੱਪੀ ਕਰ ਰਹੀ ਸਵਾਲ ਖੜ੍ਹੇ-ਵਿਧਾਇਕਾ ਪ੍ਰੋ. ਬਲਜਿੰਦਰ ਕੌਰ

ਲੁਧਿਆਣਾ, 23 ਸਤੰਬਰ (ਡਾ. ਤਰਲੋਚਨ ਸਿੰਘ)-ਬਹਿਰੀਨ ਦੀ ਔਰਤ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ’ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਚੀਫ਼ ਵਿੱਪ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ.

Ad Position 21
No active advertisement
ਸਰਕਟ ਹਾਊਸ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ। ਤਸਵੀਰ-ਸੇਵਕ ਸਿੰਘ 24-09-2026
ਲੁਧਿਆਣਾ, 23 ਸਤੰਬਰ (ਡਾ. ਤਰਲੋਚਨ ਸਿੰਘ)-ਬਹਿਰੀਨ ਦੀ ਔਰਤ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ’ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਚੀਫ਼ ਵਿੱਪ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਇਸ ਮਾਮਲੇ ਵਿਚ ਬਾਦਲ ਪਰਿਵਾਰ ਦੀ ਚੁੱਪੀ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਹੀ ਹੈ ਅਤੇ ਬਾਦਲ ਪਰਿਵਾਰ ਨੂੰ ਸੰਗਤਾਂ ਸਾਹਮਣੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ । ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਮਾਮਲੇ ਵਿਚ ਸਿੱਧੇ ਤੌਰ ’ਤੇ ਬਾਦਲ ਪਰਿਵਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਕਤ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ ਚੁੱਪ ਕਿਉਂ ਹੈ । ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਵਾਰ-ਵਾਰ ਆਪਣੇ ਆਪ ਨੂੰ ਔਰਤਾਂ ਦੀ ਮਜ਼ਬੂਤ ਆਵਾਜ ਵਜੋਂ ਪੇਸ਼ ਕੀਤਾ ਹੈ, ਤਾਂ ਤੁਸੀਂ ਚੁੱਪ ਕਿਉਂ ਹੋ ?। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ ਨੂੰ ਅੱਗੇ ਆ ਕੇ ਆਪਣਾ ਸਪਸ਼ਟੀਕਰਨ ਦੇਵੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ ਅਗਲੀ ਖ਼ਬਰ ਈ.ਡੀ. ਵਲੋਂ ਚੰਡੀਗੜ੍ਹ, ਮੁਹਾਲੀ, ਲੁਧਿਆਣਾ, ਦਿੱਲੀ ਤੇ ਪੰਚਕੂਲਾ ਵਿਖੇ ਦੋ ਦਰਜਨ ਥਾਵਾਂ ’ਤੇ ਛਾਪੇਮਾਰੀ
Ad Position 24