23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਕਮੇਟੀ ਵਲੋਂ 225 ਪਾਵਨ ਸਰੂਪ ਸਰੀ (ਕੈਨੇਡਾ) ਭੇਜਣ ਦਾ ਮਾਮਲਾ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਭਰ ’ਚ ਪੋਸਟਰ ਲਗਾਉਣ ਦਾ ਐਲਾਨ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਆਵਾਜ਼-ਏ-ਕੌਮ, ਮਿਸਲ ਪੰਜ-ਆਬ ਤੇ ਸ਼੍ਰੋਮਣੀ ਅਕਾਲੀ ਦਲ (ਅ) ਆਦਿ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸੰਬੰਧਿਤ ਆਗੂਆਂ ਨੇ ਪਿਛਲੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੈਨੇਡਾ ਦੇ ਸਰੀ ਵਿਖੇ ਭੇਜਣ ਸਮੇਂ ਮਰਿਆਦਾ ਦੀ ਹੋਈ ਕਥਿਤ ਉਲੰਘਣਾ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਜਥੇਦਾਰ ਅਕਾਲ ਤਖਤ ਸਾਹਿਬ ਤੋਂ ਇਸ ਮਾਮਲੇ ਸੰਬੰਧੀ ਸਪਸ਼ਟੀਕਰਨ ਤੇ ਜਵਾਬਦੇਹੀ ਦੀ ਮੰਗ ਕਰਦਿਆਂ ਇਹ ਮਾਮਲਾ ਪੰਥ ਦੀ ਕਚਿਹਰੀ ਵਿਚ ਲਿਜਾਣ ਲਈ ਪੋਸਟਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅੱਜ ਇਥੇ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਬੀਬੀ ਹਰਜਿੰਦਰ ਕੌਰ ਦੀਆਂ ਤਸਵੀਰਾਂ ਵਾਲਾ ਪੋਸਟਰ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਉਕਤ ਜਥੇਬੰਦੀਆਂ ਦੇ ਆਗੂਆਂ ਭਾਈ ਨੋਬਲਜੀਤ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਆਦਿ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 24-09-2026

Ad Position 22
No active advertisement
ਪਿਛਲੀ ਖ਼ਬਰ ਸ਼ੰਭੂ ਬਾਰਡਰ ’ਤੇ ਪੁਲਿਸ ਵਲੋਂ ਕੀਤੀ ਨਾਕੇਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ ਅਗਲੀ ਖ਼ਬਰ ਭਾਜਪਾ ਦੀ ਮੀਟਿੰਗ ਦੌਰਾਨ ਕੌਮੀ ਪੱਧਰ ਦੇ ਆਗੂ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਦੀ ਕੀਤੀ ਝਾੜ ਝੰਬ
Ad Position 24