25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਤਸਕਰਾਂ ਵਲੋਂ ਹੁਣ ਸਕੂਲਾਂ ਤੱਕ ਪਹੁੰਚਾਇਆ ਜਾ ਰਿਹਾ ਨਸ਼ਾ

ਭਵਾਨੀਗੜ੍ਹ (ਸੰਗਰੂਰ), 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਚਾਹੇ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਨਸ਼ੇ ਦੇ ਤਸਕਰਾਂ ਵਲੋਂ ਨਸ਼ਾ ਸਕੂਲਾਂ ਤੱਕ ਪਹੁੰਚਾਉਣ ਦੀਆਂ ਖਬਰਾਂ ਹਨ। ਤਾਜ਼ਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪਿੰਡ ਰਾਮਪੁਰਾ ਦੇ ਸਕੂਲ ਪੜ੍ਹਦੇ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਪਿੰਡ ਦੇ ਇਕ ਬੱਚੇ ਵਲੋਂ ਨਸ਼ੇ ਦੇ ਕੈਪਸੂਲ ਦੇਣ ਅਤੇ ਬੱਚਿਆਂ ਵਲੋਂ ਕੈਪਸੂਲ ਖਾਣ ਲੈਣ ਨਾਲ 2 ਬੱਚਿਆਂ ਦੀ ਤਬੀਅਤ ਵਿਗੜ ਗਈ।

Ad Position 21
No active advertisement
ਅਜੀਤ ਡੈਸਕ 26-09-2026
ਭਵਾਨੀਗੜ੍ਹ (ਸੰਗਰੂਰ), 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਚਾਹੇ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਨਸ਼ੇ ਦੇ ਤਸਕਰਾਂ ਵਲੋਂ ਨਸ਼ਾ ਸਕੂਲਾਂ ਤੱਕ ਪਹੁੰਚਾਉਣ ਦੀਆਂ ਖਬਰਾਂ ਹਨ। ਤਾਜ਼ਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪਿੰਡ ਰਾਮਪੁਰਾ ਦੇ ਸਕੂਲ ਪੜ੍ਹਦੇ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਪਿੰਡ ਦੇ ਇਕ ਬੱਚੇ ਵਲੋਂ ਨਸ਼ੇ ਦੇ ਕੈਪਸੂਲ ਦੇਣ ਅਤੇ ਬੱਚਿਆਂ ਵਲੋਂ ਕੈਪਸੂਲ ਖਾਣ ਲੈਣ ਨਾਲ 2 ਬੱਚਿਆਂ ਦੀ ਤਬੀਅਤ ਵਿਗੜ ਗਈ। ਇਸ ਸਬੰਧੀ ਪਿੰਡ ਦੀਆਂ ਔਰਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਧਿਆਪਕਾਂ ਨੇ ਬੁਲਾ ਕੇ ਬੱਚਿਆਂ ਵਲੋਂ ਕੁਝ ਖਾ ਲੈਣ ’ਤੇ ਉਲਟੀਆਂ ਵਗੈਰਾ ਲੱਗ ਜਾਣ ਬਾਰੇ ਦੱਸਿਆ। ਔਰਤਾਂ ਨੇ ਦੋਸ਼ ਲਗਾਇਆ ਕਿ ਨਸ਼ਾ ਤਸਕਰਾਂ ਵਲੋਂ ਉਨ੍ਹਾਂ ਦੇ 9ਵੀਂ-10ਵੀਂ ਵਿਚ ਪੜ੍ਹਦੇ ਬੱਚਿਆਂ ਨੂੰ ਨਸ਼ਾ ਖ਼ਾਣ ਲਈ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਕਾਂਗਰਸੀ ਆਗੂ ਸੁਖਚੈਨ ਸਿੰਘ ਚੈਨੀ ਨੇ ਦੱਸਿਆ ਕਿ ਪਿੰਡ ਵਿਚ ਵੱਡੇ ਪੱਧਰ ’ਤੇ ਨਸ਼ੇ ਨਾਲ ਬੱਚਿਆਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਵਲੋਂ ਇਸ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਇਸ ਸਬੰਧੀ ਸਕੂਲ ਅਧਿਆਪਕਾਂ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਕੂਲ ਦੇ 2 ਬੱਚਿਆਂ ਨੂੰ ਸਕੂਲ ਦੇ ਬਾਹਰ ਕੁਝ ਖ਼ਾਣ ਬਾਰੇ ਪਤਾ ਲੱਗਿਆ ਸੀ, ਅਸੀਂ ਬੱਚਿਆਂ ਦੇ ਮਾਪਿਆਂ ਨੂੰ ਬੁਲਾ ਕੇ ਬੱਚਿਆਂ ਦਾ ਧਿਆਨ ਰੱਖਣ ਸਬੰਧੀ ਕਿਹਾ ਹੈ । ਇਸ ਸਬੰਧੀ ਥਾਣਾ ਮੁਖੀ ਯਸ਼ਪਾਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਮੌਕੇ ’ਤੇ ਜਾ ਕੇ ਬੱਚਿਆਂ ਨੂੰ ਥਾਣੇ ਲਿਆ ਕੇ ਪੁੱਛਗਿੱਛ ਕੀਤੀ ਸੀ, ਇਸ ਸਬੰਧੀ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ, ਕਿ ਕੁਝ ਸਮਾਂ ਪਹਿਲਾਂ ਵੀ ਇਸੇ ਪਿੰਡ ਵਿਚ ਇਕ ਬੱਚਾ ਨਸ਼ੇ ਦੀ ਭੇਂਟ ਚੜ੍ਹ ਚੁੱਕਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਰਮੂੰਵਾਲਾ ’ਚ ਲੋੜਵੰਦਾਂ ਲਈ ਮਕਾਨ ਬਣਾਉਣ ’ਚ ਵੱਡੀ ਘੁਟਾਲੇਬਾਜ਼ੀ ਦੇ ਦੋਸ਼ ਅਗਲੀ ਖ਼ਬਰ ਚਿੱਟੇ ਨਾਲ ਨੌਜਵਾਨ ਦੀ ਮੌਤ
Ad Position 24