27 ਸਾਲਾ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਵਿਖੇ 27 ਸਾਲਾ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਭਰਾ ਨਾਲ ਇਲੈਕਟ੍ਰੀਸ਼ਨ ਵਜੋਂ ਕੰਮ ਕਰਦਾ ਸੀ ਤੇ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਸ਼ੇ ਦੀ ਲਪੇਟ ਵਿਚ ਆਇਆ ਹੋਇਆ ਸੀ।
ਬ
ਬਲਜਿੰਦਰ ਸਿੰਘ ਦੀ ਪੁਰਾਣੀ ਤਸਵੀਰ।
27-09-2026
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਵਿਖੇ 27 ਸਾਲਾ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਭਰਾ ਨਾਲ ਇਲੈਕਟ੍ਰੀਸ਼ਨ ਵਜੋਂ ਕੰਮ ਕਰਦਾ ਸੀ ਤੇ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਸ਼ੇ ਦੀ ਲਪੇਟ ਵਿਚ ਆਇਆ ਹੋਇਆ ਸੀ। ਪਰਿਵਾਰ ਨੇ ਉਸ ਦਾ ਇਲਾਜ ਕਰਵਾਉਣ ਲਈ ਦੋ ਮਹੀਨੇ ਨਸ਼ਾ ਛੁਡਾਊ ਕੇਂਦਰ ਵਿਚ ਰੱਖਿਆ ਸੀ ਅਤੇ ਬੀਤੀ ਰਾਤ ਹੀ ਉਸ ਨੂੰ ਛੁੱਟੀ ਦਿਵਾ ਕੇ ਘਰ ਲਿਆਂਦਾ ਗਿਆ ਸੀ। ਪਰਿਵਾਰ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਬਲਜਿੰਦਰ ਬਿਨਾਂ ਦੱਸੇ ਘਰੋਂ ਚਲਾ ਗਿਆ। ਤਕਰੀਬਨ 8 ਵਜੇ ਪਿੰਡ ਨੇੜਲੀ ਡਰੇਨ ਦੇ ਕਿਨਾਰੇ ਪਏ ਦੇਖਿਆ। ਜਦੋਂ ਪਰਿਵਾਰ ਮੌਕੇ ’ਤੇ ਪਹੁੰਚਿਆ ਤਾਂ ਬਲਜਿੰਦਰ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਲੱਤ ਦੀ ਖੁੱਚ ਵਿਚ ਨਸ਼ੇ ਵਾਲੀ ਸਰਿੰਜ ਖੁੱਭੀ ਹੋਈ ਸੀ। ਮੌਕੇ ’ਤੇ ਪਹੁੰਚੇ ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।