27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦਾ ਮਾਮਲਾ ਹਾਈ ਕੋਰਟ ਨੇ ਦੋਸ਼ਣ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦੇ ਮਾਮਲੇ ਵਿਚ ਦੋਸ਼ਣ ਨੀਲਮ ਦੀ ਫਾਂਸੀ ਦੀ ਸਜ਼ਾ ਨੂੰ ਮਾਣਯੋਗ ਹਾਈਕੋਰਟ ਵਲੋਂ ਉਮਰ ਕੈਦ ਵਿਚ ਤਬਦੀਲ ਕੀਤਾ ਗਿਆ ਹੈ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਹੁਣ ਨੀਲਮ ਨੂੰ 30 ਸਾਲ ਜੇਲ੍ਹ ਵਿਚ ਰਹਿਣਾ ਹੋਵੇਗਾ ਤੇ ਇਸ ਮਿਆਦ ਦੌਰਾਨ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਛੋਟ ਜਾਂ ਛੁੱਟੀ ਨਹੀਂ ਮਿਲੇਗੀ।

Ad Position 21
No active advertisement
ਬੱਚੀ ਦਿਲਰੋਜ਼ ਦੀ ਪੁਰਾਣੀ ਤਸਵੀਰ। 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦੇ ਮਾਮਲੇ ਵਿਚ ਦੋਸ਼ਣ ਨੀਲਮ ਦੀ ਫਾਂਸੀ ਦੀ ਸਜ਼ਾ ਨੂੰ ਮਾਣਯੋਗ ਹਾਈਕੋਰਟ ਵਲੋਂ ਉਮਰ ਕੈਦ ਵਿਚ ਤਬਦੀਲ ਕੀਤਾ ਗਿਆ ਹੈ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਹੁਣ ਨੀਲਮ ਨੂੰ 30 ਸਾਲ ਜੇਲ੍ਹ ਵਿਚ ਰਹਿਣਾ ਹੋਵੇਗਾ ਤੇ ਇਸ ਮਿਆਦ ਦੌਰਾਨ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਛੋਟ ਜਾਂ ਛੁੱਟੀ ਨਹੀਂ ਮਿਲੇਗੀ। ਸ਼ਿਮਲਾਪੁਰੀ ਇਲਾਕੇ ਵਿਚ 28 ਨਵੰਬਰ 2021 ਨੂੰ ਰੰਜਿਸ਼ ਤਹਿਤ ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਗੁਆਂਢਣ ਨੀਲਮ ਉਸ ਨੂੰ ਬਹਾਨੇ ਨਾਲ ਆਪਣੇ ਐਕਟਿਵਾ ਸਕੂਟਰ ’ਤੇ ਬਿਠਾ ਕੇ ਜਲੰਧਰ ਬਾਈਪਾਸ ਨੇੜੇ ਲੈ ਗਈ ਸੀ, ਜਿੱਥੇ ਕਿ ਮਾਸੂਮ ਬੱਚੀ ਦਾ ਉਸ ਨੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਲਾਸ਼ ਉਥੇ ਹੀ ਖਾਲੀ ਪਲਾਟ ਵਿਚ ਦਬਾ ਦਿੱਤੀ ਸੀ। ਕਰੀਬ ਦੋ ਸਾਲ ਪਹਿਲਾਂ ਸੈਸ਼ਨ ਕੋਰਟ ਨੇ ਨੀਲਮ ਨੂੰ ਦੋਸ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਸੁਣਾਈ ਸੀ। ਸੈਸ਼ਨ ਅਦਾਲਤ ਦੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ ਅਤੇ ਬੀਤੇ ਦਿਨ ਹਾਈਕੋਰਟ ਵਲੋਂ ਇਸ ਮਾਮਲੇ ਵਿਚ ਉਸ ਦੀ ਫਾਂਸੀ ਦੀ ਸਜ਼ਾ ਰੱਦ ਕਰ 30 ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕਰਕੇ ਮਜ਼ਦੂਰਾਂ ਅਤੇ ਗ਼ਰੀਬਾਂ ਲਈ ਕੰਮ ਦੇ ਮੌਕੇ ਘਟਾਏ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ’ਚ ਸ਼ਗਨਪ੍ਰੀਤ ਸਿੰਘ ਦਾ ਪਿਤਾ ਗ੍ਰਿਫ਼ਤਾਰ
Ad Position 24