ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ
ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਸਤੰਬਰ ਨੂੰ ਹੋ ਰਹੀ ਹੈ । ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਮੁੱਖ ਦਫ਼ਤਰ ਵਿਖੇ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਆਮ ਕੰਮ ਕਾਜ ਤੋਂ ਇਲਾਵਾ ਬਹਿਰੀਨ ਵਾਲੀ ਬੀਬੀ ਵਲੋਂ ਇਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੁਣ ਅਹੁਦੇ ਤੋਂ ਫਾਰਗ਼ ਦਿੱਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਵਧੀਕ ਮੁੱਖ ਗ੍ਰੰਥੀ ਤੋਂ ਇਲਾਵਾ ਕਈ ਅਕਾਲੀ ਆਗੂਆਂ ’ਤੇ ਲਗਾਏ ਗੰਭੀਰ ਦੋਸ਼ਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਤੇ ਸਿੱਖ ਪੰਥ ਨੂੰ ਦਰਪੇਸ਼ ਹੋਰ ਪੰਥਕ ਮਾਮਲਿਆਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਅਜੀਤ ਡੈਸਕ
27-09-2026