26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਤਾਲਿਬਾਨ ਦੇ ਹਮਲਿਆਂ ਡਰੋਂ ਪਿਸ਼ਾਵਰ ਸਿਵਲ ਸਕੱਤਰੇਤ ਕਰਵਾਇਆ ਖ਼ਾਲੀ ਮੁਲਾਜ਼ਮਾਂ ਨੂੰ ਦਿੱਤੀ ਛੁੱਟੀ

ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨ ਤਾਲਿਬਾਨ ਦੇ ਹਮਲਿਆਂ ਦੇ ਡਰ ਤੋਂ ਤੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸਿਵਲ ਸਕੱਤਰੇਤ ਨੂੰ ਤੁਰੰਤ ਪ੍ਰਭਾਵ ਨਾਲ ਖ਼ਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਸਕੱਤਰੇਤ ਕੰਪਲੈਕਸ ਵਿਚਲੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਜ਼ਿਆਦਾਤਰ ਅਧਿਕਾਰੀ ਤੇ ਕਰਮਚਾਰੀ ਦਫ਼ਤਰ ਛੱਡ ਕੇ ਰਵਾਨਾ ਹੋ ਗਏ ਹਨ।

Ad Position 21
No active advertisement
ਅਜੀਤ ਡੈਸਕ 27-09-2026
ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨ ਤਾਲਿਬਾਨ ਦੇ ਹਮਲਿਆਂ ਦੇ ਡਰ ਤੋਂ ਤੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸਿਵਲ ਸਕੱਤਰੇਤ ਨੂੰ ਤੁਰੰਤ ਪ੍ਰਭਾਵ ਨਾਲ ਖ਼ਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਸਕੱਤਰੇਤ ਕੰਪਲੈਕਸ ਵਿਚਲੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਜ਼ਿਆਦਾਤਰ ਅਧਿਕਾਰੀ ਤੇ ਕਰਮਚਾਰੀ ਦਫ਼ਤਰ ਛੱਡ ਕੇ ਰਵਾਨਾ ਹੋ ਗਏ ਹਨ। ਪੁਲਿਸ ਪ੍ਰਸ਼ਾਸਨ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੰਭੀਰ ਸੁਰੱਖਿਆ ਖ਼ਦਸ਼ਿਆਂ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਸਿਵਲ ਸਕੱਤਰੇਤ ਨੂੰ ਫ਼ਿਲਹਾਲ ਬੰਦ ਕਰ ਦਿੱਤਾ ਗਿਆ ਹੈ ਤੇ ਸਾਰੇ ਮੁਲਾਜ਼ਮਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਹ ਘਟਨਾਕ੍ਰਮ ਸਰਹੱਦ ’ਤੇ ਚੱਲ ਰਹੇ ਤਣਾਅ ਦੇ ਵਿਚਕਾਰ ਸਾਹਮਣੇ ਆਇਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ-ਆਰ.ਐਸ.ਐਸ. ਦੇ ਫ਼ਾਸ਼ੀਵਾਦੀ ਹੱਲੇ ਖ਼ਿਲਾਫ਼ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਵਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ ਅਗਲੀ ਖ਼ਬਰ ਯੂ. ਐੱਨ. ’ਚ ਸ਼ਾਹਬਾਜ਼ ਸ਼ਰੀਫ਼ ਨੇ ਫਿਰ ਅਲਾਪਿਆ ਕਸ਼ਮੀਰ ਰਾਗ
Ad Position 24