26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਜਪਾ-ਆਰ.ਐਸ.ਐਸ. ਦੇ ਫ਼ਾਸ਼ੀਵਾਦੀ ਹੱਲੇ ਖ਼ਿਲਾਫ਼ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਵਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਸੀ. ਪੀ.

Ad Position 21
No active advertisement
ਅਜੀਤ ਡੈਸਕ 27-09-2026
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਵਲੋਂ ਕੀਤੀ ਗਈ ਵਿਸ਼ਾਲ ਸੂਬਾ ਪੱਧਰੀ ਰੈਲੀ ਨੇ ਪੰਜਾਬ ਦੇ ਸਿਆਸੀ ਮੈਦਾਨ ਅੰਦਰ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਅਮਰ ਸ਼ਹੀਦ ਕਾਮਰੇਡ ਬਲਦੇਵ ਸਿੰਘ ਮਾਨ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਸ ਰੈਲੀ ਵਿਚ ਪੰਜਾਬ ਭਰ ਤੋਂ ਪਹੁੰਚੇ ਹਜ਼ਾਰਾਂ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਤੇ ਔਰਤਾਂ ਦੇ ਭਾਰੀ ਇਕੱਠ ਨੇ ਮੋਗਾ ਦੀ ਦਾਣਾ ਮੰਡੀ ਨੂੰ ਪੂਰੀ ਤਰ੍ਹਾਂ ਲਾਲੋ-ਲਾਲ ਕਰ ਦਿੱਤਾ। ਲੰਮੇ ਸਮੇਂ ਬਾਅਦ ਕਮਿਊਨਿਸਟਾਂ ਦੇ ਇਸ ਵੱਡੇ ਜਨਤਕ ਇਕੱਠ ਨੇ ਕੇਂਦਰ ਦੀ ਬੀ.ਜੇ.ਪੀ.-ਆਰ.ਐਸ.ਐਸ. ਹਕੂਮਤ ਦੇ ਫ਼ਾਸ਼ੀਵਾਦੀ ਹੱਲੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦਿਆਂ ਲੋਕਾਂ ਨੂੰ ਇਸ ਹੱਲੇ ਦਾ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ । ਇਕੱਠ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਕਾ. ਸਰਦਾਰਾ ਸਿੰਘ ਮਾਹਲ, ਕਾ. ਦਰਸ਼ਨ ਸਿੰਘ ਖਟਕੜ, ਕਾ. ਕੁਲਵਿੰਦਰ ਸਿੰਘ ਵੜੈਚ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਸਿੰਘ ਪੀਟਰ ਨੇ ਸੰਬੋਧਨ ਕੀਤਾ। ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਲੀਮ ਖਾਨ ਮੰਡੇਰ ਤੇ ਹੋਰ ਨੁਮਾਇੰਦੇ ਨੇ ਦੇਸ਼ ਦੇ ਭਲੇ ਲਈ ਸਭ ਧਰਮਾਂ-ਵਰਗਾਂ ਦੇ ਲੋਕਾਂ ਨੂੰ ਇਕਜੁੱਟ ਹੋਣ ਦਾ ਹੋਕਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਦਲ ਖ਼ਾਲਸਾ ਨੇ ਭਾਰਤ ’ਚ ਅਮਰੀਕੀ ਸਫ਼ੀਰ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਤਾਲਿਬਾਨ ਦੇ ਹਮਲਿਆਂ ਡਰੋਂ ਪਿਸ਼ਾਵਰ ਸਿਵਲ ਸਕੱਤਰੇਤ ਕਰਵਾਇਆ ਖ਼ਾਲੀ ਮੁਲਾਜ਼ਮਾਂ ਨੂੰ ਦਿੱਤੀ ਛੁੱਟੀ
Ad Position 24