26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਲ ਖ਼ਾਲਸਾ ਨੇ ਭਾਰਤ ’ਚ ਅਮਰੀਕੀ ਸਫ਼ੀਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਨਵੀਂ ਦਿੱਲੀ ਸਥਿਤ ਅਮਰੀਕੀ ਰਾਜਦੂਤ ਸਰਜੀਓ ਗੌਰ ਦੀ 28 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਸੰਭਾਵਿਤ ਯਾਤਰਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਨੂੰ ਆਪਣੇ ਕੂਟਨੀਤਕ ਪ੍ਰਭਾਵ ਦੀ ਵਰਤੋਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁਲ੍ਹਵਾਉਣ, ਅਟਾਰੀ-ਵਾਹਗਾ ਜ਼ਮੀਨੀ ਰਸਤੇ ਭਾਰਤ- ਪਾਕਿ ਦਰਮਿਆਨ ਵਪਾਰ ਬਹਾਲ ਕਰਵਾਉਣ ਅਤੇ ਸਰਹੱਦਾਂ ਪਾਰ ਸਿੱਖ ਸਿਆਸੀ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਸੰਬੰਧੀ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਅਸਰਦਾਇਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਦਲ ਖ਼ਾਲਸਾ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪੱਤਰ ਵਿਚ ਅਮਰੀਕੀ ਅਧਿਕਾਰੀ ਨੂੰ ਅਪੀਲ ਕੀਤੀ ਕਿ ਉਹ ਭਾਰਤ-ਪਾਕਿ ਨਾਲ ਆਪਣੇ ਕੂਟਨੀਤਕ ਸੰਬੰਧਾਂ ਤੇ ਪ੍ਰਭਾਵ ਦੀ ਵਰਤੋਂ ਕਰਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਛੇਤੀ ਮੁੜ ਖੁਲ੍ਹਵਾਉਣ ਲਈ ਪਹਿਲਕਦਮੀ ਕਰਨ।

Ad Position 21
No active advertisement
ਦਲ ਖ਼ਾਲਸਾ ਆਗੂਆਂ ਕੰਵਰਪਾਲ ਸਿੰਘ ਤੇ ਪਰਮਜੀਤ ਸਿੰਘ ਮੰਡ। 27-09-2026

Ad Position 22
No active advertisement
ਪਿਛਲੀ ਖ਼ਬਰ 1925 ਗ੍ਰਾਂਟ-ਇਨ-ਏਡ ਅਸਾਮੀਆਂ ਦੀ ਭਰਤੀ ਦੌਰਾਨ ਬੇਨਿਯਮੀਆਂ ਦੇ ਮਾਮਲੇ ’ਚ ਆਰ.ਟੀ.ਆਈ. ਕਾਰਕੁੰਨ ਨੇ ਉਠਾਏ ਸਵਾਲ ਅਗਲੀ ਖ਼ਬਰ ਭਾਜਪਾ-ਆਰ.ਐਸ.ਐਸ. ਦੇ ਫ਼ਾਸ਼ੀਵਾਦੀ ਹੱਲੇ ਖ਼ਿਲਾਫ਼ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਵਲੋਂ ਸੂਬਾ ਪੱਧਰੀ ਵਿਸ਼ਾਲ ਰੈਲੀ
Ad Position 24