ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ ’ਤੇ ਰੋਕ ਤੋਂ ਬਾਅਦ ਸੰਬੰਧਿਤ ਮੰਤਰੀ ਅਸਤੀਫ਼ਾ ਦੇਣ-ਢਿੱਲੋਂ
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਰਮਾਸਿਸਟ/ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਨਾਲ ਜੁੜੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਚੋਣ ਪ੍ਰਕਿਰਿਆ ’ਤੇ ਰੋਕ ਲਗਾਏ ਜਾਣ ਦਾ ਸਵਾਗਤ ਕੀਤਾ ਹੈ। ਇਸ ਮਸਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਈਕੋਰਟ ਫੈਸਲੇ ਨਾਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਗਏ ਹਨ।
ਅਜੀਤ ਡੈਸਕ
27-09-2026