26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਾਕਿ ਦੇ ਸਾਬਕਾ ਸਿੱਖ ਸੰਸਦੀ ਸਕੱਤਰ ਮਹਿੰਦਰਪਾਲ ਸਿੰਘ ਤੇ ਮੌਜੂਦਾ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਵਿਚਾਲੇ ਵਧੇ ਮਤਭੇਦ

ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਮਨੁੱਖੀ ਅਧਿਕਾਰ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਸਾਬਕਾ ਸੰਸਦੀ ਸਕੱਤਰ ਮਹਿੰਦਰਪਾਲ ਸਿੰਘ ਅਤੇ ਮੌਜੂਦਾ ਸੂਬਾਈ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਵਿਚਾਲੇ ਮਤਭੇਦ ਵੱਧਦੇ ਜਾ ਰਹੇ ਹਨ । ਮਹਿੰਦਰਪਾਲ ਸਿੰਘ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਗਮ, ਧਾਰਮਿਕ ਮਰਿਆਦਾ ਅਤੇ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਕਈ ਗੰਭੀਰ ਦੋਸ਼ ਲਗਾਏ ਹਨ।

Ad Position 21
No active advertisement
ਗੱਲਬਾਤ ਕਰਦੇ ਹੋਏ ਮਹਿੰਦਰਪਾਲ ਸਿੰਘ। 27-09-2026
ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਮਨੁੱਖੀ ਅਧਿਕਾਰ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਸਾਬਕਾ ਸੰਸਦੀ ਸਕੱਤਰ ਮਹਿੰਦਰਪਾਲ ਸਿੰਘ ਅਤੇ ਮੌਜੂਦਾ ਸੂਬਾਈ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਵਿਚਾਲੇ ਮਤਭੇਦ ਵੱਧਦੇ ਜਾ ਰਹੇ ਹਨ । ਮਹਿੰਦਰਪਾਲ ਸਿੰਘ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਗਮ, ਧਾਰਮਿਕ ਮਰਿਆਦਾ ਅਤੇ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਕਈ ਗੰਭੀਰ ਦੋਸ਼ ਲਗਾਏ ਹਨ। ਮਹਿੰਦਰਪਾਲ ਸਿੰਘ ਅਨੁਸਾਰ 22 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਗਏ ਸਮਾਗਮ ’ਚ ਸਥਾਨਕ ਸਿੱਖ ਸੰਗਤ ਸ਼ਾਮਿਲ ਨਹੀਂ ਹੋਈ। ਉਨ੍ਹਾਂ ਨੇ ਵੀਡੀਓ ਸੰਦੇਸ਼ ਵਿਚ ਵਾਰ-ਵਾਰ ਰਮੇਸ਼ ਸਿੰਘ ਅਰੋੜਾ ਨੂੰ ‘ਮਹੰਤ ਰਮੇਸ਼ ਲਾਲ’ ਨਾਂਅ ਨਾਲ ਸੰਬੋਧਿਤ ਕਰਦਿਆਂ ਦੋਸ਼ ਲਗਾਇਆ ਕਿ ਅਰੋੜਾ ਦੀਆਂ ਸਿੱਖ ਭਾਈਚਾਰੇ ਵਿਰੋਧੀ ਕਾਰਵਾਈਆਂ ਦੇ ਵਿਰੋਧ ਵਜੋਂ ਸ੍ਰੀ ਪੰਜਾ ਸਾਹਿਬ, ਪਿਸ਼ਾਵਰ, ਸ੍ਰੀ ਨਨਕਾਣਾ ਸਾਹਿਬ ਅਤੇ ਲਾਹੌਰ ਤੋਂ ਸੰਗਤ ਉੱਥੇ ਨਹੀਂ ਪਹੁੰਚੀ। ਉਨ੍ਹਾਂ ਦਾਅਵਾ ਕੀਤਾ ਕਿ ਇਕੱਠ ਵਿਖਾਉਣ ਲਈ ਸਿੰਧ ਤੋਂ ਲਗਭਗ 350 ਗ਼ਰੀਬ ਸਿੰਧੀ ਹਿੰਦੂਆਂ ਨੂੰ ਪ੍ਰਤੀ ਵਿਅਕਤੀ 2,000 ਰੁਪਏ, ਗੱਡੀਆਂ ਅਤੇ ਲੰਗਰ-ਖਾਣੇ ਦੀ ਸਹੂਲਤ ਦੇ ਕੇ ਸ੍ਰੀ ਕਰਤਾਰਪੁਰ ਸਾਹਿਬ ਲਿਆਂਦਾ ਗਿਆ ਸੀ। ਇਸ ਤੋਂ ਇਲਾਵਾ ਮਰਿਆਦਾ ਦੀ ਅਣਦੇਖੀ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੌਰਾਨ ਸਜਾਏ ਗਏ ਪੰਜ ਪਿਆਰਿਆਂ ’ਚ ਸਿਰਫ਼ ਦੋ-ਤਿੰਨ ਹੀ ਅੰਮ੍ਰਿਤਧਾਰੀ ਸਿੱਖ ਸਨ। ਉਨ੍ਹਾਂ ਇਨ੍ਹਾਂ ਸਾਰੇ ਮੁੱਦਿਆਂ ’ਤੇ ਸੰਬੰਧਿਤ ਧਿਰ ਨੂੰ ਕਿਸੇ ਵੀ ਮੰਚ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਈ. ਐੱਮ. ਐੱਫ. ਨੇ ਪਾਕਿ ’ਤੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24