26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰਤ 10 ਫ਼ੀਸਦੀ ਤੋਂ ਵੱਧ ਆਰਥਿਕ ਵਿਕਾਸ ਹਾਸਿਲ ਕਰ ਸਕਦਾ ਹੈ-ਸੀਤਾਰਮਨ

ਬੈਂਗਲੁਰੂ, 26 ਸਤੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 27-09-2026
ਬੈਂਗਲੁਰੂ, 26 ਸਤੰਬਰ (ਪੀ.ਟੀ.ਆਈ.)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਪ੍ਰਗਟਾਇਆ ਕਿ ਭਾਰਤ 10 ਫ਼ੀਸਦੀ ਤੋਂ ਵੱਧ ਆਰਥਿਕ ਵਿਕਾਸ ਹਾਸਲ ਕਰ ਸਕਦਾ ਹੈ ਅਤੇ ਸਾਰੇ ਖੇਤਰਾਂ ਵਿਚ ਤਕਨਾਲੋਜੀ ਅਤੇ ਨਵੀਨਤਾ ਨੂੰ ਵਧੇਰੇ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।ਇੱਥੇ ਆਈ.ਆਈ.ਟੀ. ਮਦਰਾਸ ਐਲੂਮਨੀ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੰਵਾਦ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਉੱਚ ਆਰਥਿਕ ਵਿਕਾਸ ਭਾਰਤ ਦੀ ਆਤਮਨਿਰਭਰ ਭਾਰਤ ਅਤੇ ਵਿਕਸਿਤ ਭਾਰਤ ਵੱਲ ਯਾਤਰਾ ਨੂੰ ਤੇਜ਼ ਕਰਨ ਵਿਚ ਮਦਦ ਕਰੇਗਾ, ਪਰ ਇਸ ਲਈ ਸਾਰੇ ਪੱਖਾਂ ਵੱਲੋਂ ਬਹੁਤ ਜ਼ਿਆਦਾ ਯਤਨ ਕਰਨ ਦੀ ਲੋੜ ਹੋਵੇਗੀ।ਸੀਤਾਰਮਨ ਨੇ ਕਿਹਾ ਕਿ 10 ਤੋਂ ਵੱਧ ਵਿਕਾਸ ਦਰ ਤੱਕ ਪਹੁੰਚਣਾ ਸੰਭਵ ਹੈ ਅਤੇ ਮੈਂ ਇਹ ਸਿਰਫ਼ ਤੁਹਾਨੂੰ ਉਤਸ਼ਾਹਿਤ ਕਰਨ ਲਈ ਨਹੀਂ ਕਹਿ ਰਹੀ, ਇਹ ਸੰਭਵ ਹੈ। ਉਨ੍ਹਾਂ ਨੇ 2015 ਤੋਂ ਬਾਅਦ ਸਟਾਰਟਅੱਪਸ ਦੇ ਵਿਕਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਉਹ ਅਰਥਵਿਵਸਥਾ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵੜਿੰਗ ਨੇ ਮੁੱਖ ਮੰਤਰੀ ਮਾਨ ਤੋਂ ਮੰਤਰੀ ਰਿਹਾਇਸ਼ਾਂ ਤੋਂ ਗੈਰ-ਕਾਨੂੰਨੀ ਕਬਜ਼ਾਧਾਰੀਆਂ ਨੂੰ ਹਟਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ 25 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗੀ
Ad Position 24