28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ’ਚ ਭਾਜਪਾ ਸਰਕਾਰ ਆਉਣ ’ਤੇ ਕੋਈ ਸਕੀਮ ਨਹੀਂ ਹੋਵੇਗੀ ਬੰਦ-ਨਾਇਬ ਸਿੰਘ ਸੈਣੀ

ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਨੂੰ ਲੈਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਮਹਿਜ਼ ਛੇ ਮਹੀਨੇ ਪਹਿਲਾਂ ਬੀਬੀਆਂ ਨੂੰ ਇਕ ਹਜ਼ਾਰ ਦੇਣ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ ਹੈ ਜਦੋਂ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਔਰਤਾਂ ਲਈ 5 ਹਜ਼ਾਰ ਕਰੋੜ ਰੁਪਏ ਦਾ ਬਜਟ ਮਨਜ਼ੂਰ ਕਰਕੇ ਯੋਜਨਾਵਾਂ ਤੁਰੰਤ ਲਾਗੂ ਕਰ ਦਿੱਤੀਆਂ ਗਈਆਂ ਸਨ । ਸੁਨਾਮ ਵਿਖੇ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਮਨ ਬਾਜਵਾ ਦੇ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਵਿਚ (ਖਾਸ ਕਰਕੇ ਬੀਬੀਆਂ) ਫੈਲਾਏ ਜਾ ਰਹੇ ਭਰਮ ਕਿ ਵਿਰੋਧੀ ਪਾਰਟੀਆਂ ਦੇ ਆਉਣ ਤੇ ਜਨਹਿੱਤ ਦੀਆਂ ਦੀਆਂ ਸਕੀਮਾ ਬੰਦ ਹੋ ਜਾਣਗੀਆਂ ਨੂੰ ਲੈ ਕੇ ਵਿਸਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਇੱਕ ਵੀ ਜਨ-ਕਲਿਆਣਕਾਰੀ ਯੋਜਨਾ ਬੰਦ ਨਹੀਂ ਹੋਵੇਗੀ, ਸਗੋਂ ਉਨ੍ਹਾਂ ਦੇ ਦਾਇਰੇ ਅਤੇ ਬਜਟ ਦੋਵਾਂ ਵਿਚ ਵਾਧਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 29-09-2026
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਨੂੰ ਲੈਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਮਹਿਜ਼ ਛੇ ਮਹੀਨੇ ਪਹਿਲਾਂ ਬੀਬੀਆਂ ਨੂੰ ਇਕ ਹਜ਼ਾਰ ਦੇਣ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ ਹੈ ਜਦੋਂ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਔਰਤਾਂ ਲਈ 5 ਹਜ਼ਾਰ ਕਰੋੜ ਰੁਪਏ ਦਾ ਬਜਟ ਮਨਜ਼ੂਰ ਕਰਕੇ ਯੋਜਨਾਵਾਂ ਤੁਰੰਤ ਲਾਗੂ ਕਰ ਦਿੱਤੀਆਂ ਗਈਆਂ ਸਨ । ਸੁਨਾਮ ਵਿਖੇ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਮਨ ਬਾਜਵਾ ਦੇ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਵਿਚ (ਖਾਸ ਕਰਕੇ ਬੀਬੀਆਂ) ਫੈਲਾਏ ਜਾ ਰਹੇ ਭਰਮ ਕਿ ਵਿਰੋਧੀ ਪਾਰਟੀਆਂ ਦੇ ਆਉਣ ਤੇ ਜਨਹਿੱਤ ਦੀਆਂ ਦੀਆਂ ਸਕੀਮਾ ਬੰਦ ਹੋ ਜਾਣਗੀਆਂ ਨੂੰ ਲੈ ਕੇ ਵਿਸਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਇੱਕ ਵੀ ਜਨ-ਕਲਿਆਣਕਾਰੀ ਯੋਜਨਾ ਬੰਦ ਨਹੀਂ ਹੋਵੇਗੀ, ਸਗੋਂ ਉਨ੍ਹਾਂ ਦੇ ਦਾਇਰੇ ਅਤੇ ਬਜਟ ਦੋਵਾਂ ਵਿਚ ਵਾਧਾ ਕੀਤਾ ਜਾਵੇਗਾ। ਇਸ ਮੌਕੇ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਘਣਸ਼ਿਆਮ ਸ਼ਿਆਮ ਕਾਂਸਲ, ਮੋਨਿਕਾ ਗੋਇਲ, ਮੀਨਾ ਰਾਣੀ, ਰਾਜੀਵ ਗਰਗ, ਪਰਮਿੰਦਰ ਗੋਇਲ, ਸੰਜੇ ਗੋਇਲ ਖਡਿਆਲੀਆ, ਰਜਤ ਸ਼ਰਮਾ ਅਤੇ ਸ਼ੰਕਰ ਬਾਂਸਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੇ ਕੇਂਦਰੀ ਮੰਤਰੀਆਂ ਨੇ ਇਮਰਾਨ ਖ਼ਾਨ ਦੀ ਪਾਰਟੀ ’ਤੇ ਲਗਾਏ ਅੱਤਵਾਦ ਨੂੰ ਸ਼ਹਿ ਦੇਣ ਦੇ ਗੰਭੀਰ ਦੋਸ਼ ਅਗਲੀ ਖ਼ਬਰ ਸੀ. ਆਈ. ਏ. ਸਟਾਫ ਮੋਗਾ ਪੁਲਿਸ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ
Ad Position 24