30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੁਹਾਲੀ ਦੇ ਟੀ. ਡੀ. ਆਈ. ਹਾਊਸ ’ਚ ਈ.ਡੀ. ਦੀ ਕਾਰਵਾਈ ਦੂਜੇ ਦਿਨ ਵੀ ਜਾਰੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਕਪਿਲ ਵਧਵਾ)-ਮੁਹਾਲੀ ਦੇ ਸੈਕਟਰ-119 ਸਥਿਤ ਟੀ.ਡੀ.ਆਈ. ਹਾਊਸ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸ਼ੁਰੂ ਕੀਤੀ ਗਈ ਜਾਂਚ ਦੂਜੇ ਦਿਨ ਵੀ ਜਾਰੀ ਰਹੀ। ਸੋਮਵਾਰ ਨੂੰ ਈ.ਡੀ. ਦੀ ਕਰੀਬ 15 ਮੈਂਬਰੀ ਟੀਮ ਵਲੋਂ ਟੀ. ਡੀ. ਆਈ. ਇੰਫਰਾਟੈੱਕ ਲਿਮਟਿਡ ਦੇ ਦਫ਼ਤਰ ਵਿਖੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਜੋ ਮੰਗਲਵਾਰ ਨੂੰ ਵੀ ਜਾਰੀ ਰਹੀ। ਇਸ ਦੌਰਾਨ ਅਧਿਕਾਰੀਆਂ ਵਲੋਂ ਦਸਤਾਵੇਜ਼ਾਂ ਤੇ ਹੋਰ ਰਿਕਾਰਡ ਦੀ ਜਾਂਚ ਕਰਨ ਦੇ ਨਾਲ ਕੰਪਨੀ ਦੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਹੈ। ਜਾਣਕਾਰੀ ਅਨੁਸਾਰ ਈ.ਡੀ. ਵਲੋਂ ਪੀ.ਆਰ.-6 ਰੋਡ ਪ੍ਰਾਜੈਕਟ ਨਾਲ ਸੰਬੰਧਿਤ ਜ਼ਮੀਨਾਂ, ਉਨ੍ਹਾਂ ਦੀਆਂ ਰਜਿਸਟਰੀਆਂ ਅਤੇ ਮੁਆਵਜ਼ੇ ਨਾਲ ਜੁੜੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜ਼ਮੀਨ ਦੀ ਵਰਤੋਂ ਤੇ ਰਜਿਸਟਰੀਆਂ ਨਾਲ ਸੰਬੰਧਿਤ ਨਿਯਮਾਂ ਦੀ ਕਥਿਤ ਉਲੰਘਣਾ, ਜਿਸ ਵਿਚ ਸੈਕਸ਼ਨ-11 ਨਾਲ ਸੰਬੰਧਿਤ ਮਾਮਲਾ ਵੀ ਸ਼ਾਮਿਲ ਦੱਸਿਆ ਜਾ ਰਿਹਾ ਹੈ, ਦੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿੱਲਤ ਨਾਲੋਂ ਸ਼ਹਾਦਤ ਨੂੰ ਕਬੂਲ ਕਰਾਂਗਾ-ਭਾਈ ਰਾਜੋਆਣਾ ਅਗਲੀ ਖ਼ਬਰ ਪੰਜਾਬ ਆਪਣੀ ਸ਼੍ਰੋਮਣੀ ਕਮੇਟੀ ਬਣਾ ਕੇ ਤੁਰੰਤ ਚੋਣਾਂ ਕਰਵਾਏ-ਸੰਸਾਰ ਸਿੱਖ ਸੰਗਠਨ
Ad Position 24