29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਪੁਲਿਸ ਨੇ ਹਾਈ ਕੋਰਟ ’ਚ ਦਾਖ਼ਲ ਕੀਤੀ ਸਟੇਟਸ ਰਿਪੋਰਟ

ਚੰਡੀਗੜ੍ਹ, 29 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁਰਬੰਜ਼ਾਰਾ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸਟੇਟਸ ਰਿਪੋਰਟ ਦਾਖ਼ਲ ਕਰਕੇ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਹੈ ਤੇ ਫ਼ਰਾਰ ਮੁਲਜ਼ਮ ਸੁਖਦੇਵ ਸਿੰਘ ਉਰਫ਼ ਸੁੱਖਾ ਕੰਡਕਟਰ ਦੀ ਗ੍ਰਿਫ਼ਤਾਰੀ ਲਈ ਉਸ ਦੇ ਸੰਭਾਵਿਤ ਟਿਕਾਣਿਆਂ ਤੇ ਰਿਸ਼ਤੇਦਾਰਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁਰਬੰਜ਼ਾਰਾ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸਟੇਟਸ ਰਿਪੋਰਟ ਦਾਖ਼ਲ ਕਰਕੇ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਹੈ ਤੇ ਫ਼ਰਾਰ ਮੁਲਜ਼ਮ ਸੁਖਦੇਵ ਸਿੰਘ ਉਰਫ਼ ਸੁੱਖਾ ਕੰਡਕਟਰ ਦੀ ਗ੍ਰਿਫ਼ਤਾਰੀ ਲਈ ਉਸ ਦੇ ਸੰਭਾਵਿਤ ਟਿਕਾਣਿਆਂ ਤੇ ਰਿਸ਼ਤੇਦਾਰਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਉਸ ਖ਼ਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਰਿਪੋਰਟ ’ਚ ਮੰਤਰੀ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ।ਪੁਲਿਸ ਅਨੁਸਾਰ ਗੁਲਜ਼ਾਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ’ਤੇ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਬਾਅਦ ’ਚ ਉਮੀਦ ਹਸਪਤਾਲ ਸੰਗਰੂਰ ਰਾਹੀਂ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਭੇਜਿਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਿਸਰਾ ਤੇ ਹੋਰ ਨਮੂਨੇ ਰਸਾਇਣਕ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਪੁਲਿਸ ਨੇ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਜਾਂਚ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ। ਥਾਣਾ ਦਿੜ੍ਹਬਾ ’ਚ 8 ਸਤੰਬਰ ਨੂੰ ਦਰਜ ਐੱਫ. ਆਈ. ਆਰ. ’ਚ ਬਲਜੀਤ ਸਿੰਘ ਉਰਫ਼ ਰਾਜ, ਸੁਖਦੇਵ ਸਿੰਘ ਉਰਫ਼ ਸੁੱਖਾ ਕੰਡਕਟਰ, ਵਿੱਕੀ ਸਿੰਘ ਉਰਫ਼ ਵਿੱਕੀ ਮੈਂਬਰ, ਗੋਨਾ ਸਿੰਘ ਅਤੇ ਬਲਜਿੰਦਰ ਕੌਰ ਸਮੇਤ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ’ਚੋਂ ਬਲਜੀਤ ਸਿੰਘ, ਵਿੱਕੀ ਸਿੰਘ ਅਤੇ ਗੋਨਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਸੁੱਖਾ ਕੰਡਕਟਰ ਅਜੇ ਫ਼ਰਾਰ ਹੈ। ਉਸ ਦੀ ਭਾਲ ਲਈ ਪੰਜਾਬ ਦੇ ਸਾਰੇ ਥਾਣਿਆਂ ਨੂੰ ਸੂਚਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੁਸਲਮਾਨ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਬਗੇਸ਼ਵਰ ਧਾਮ ਦਾ ਮੁਖੀ ਮੁਆਫੀ ਮੰਗੇ - ਸ਼ਾਹੀ... ਅਗਲੀ ਖ਼ਬਰ ਪੰਜਾਬ ਪੁਲਿਸ ਨੇ ਰੂਪ ਕੌਰ ਸੰਧੂ ਨੂੰ ਸੁਰੱਖਿਆ ਮੁਹੱਈਆ ਕਰਵਾਈ ਵਿਦੇਸ਼ਾਂ ਤੋਂ ਫੋਨ ਕਰਵਾ ਕੇ ਧਮਕੀਆਂ ਦੇਣ ਤੇ ਲੋਕੇਸ਼ਨ ਟ...
Ad Position 24