29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੁਸਲਮਾਨ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਬਗੇਸ਼ਵਰ ਧਾਮ ਦਾ ਮੁਖੀ ਮੁਆਫੀ ਮੰਗੇ - ਸ਼ਾਹੀ ਇਮਾਮ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਗਲਾਡਾ ਗਰਾਊਂਡ ਵਿਚ ਪਿਛਲੇ ਤਿੰਨ ਦਿਨਾਂ ਤੋਂ ਕਥਾ ਕਰ ਰਹੇ ਬਗੇਸ਼ਵਰ ਧਾਮ ਦੇ ਮੁਖੀ ਧਰਿੰਦਰ ਕ੍ਰਿਸ਼ਨ ਸ਼ਾਸਤਰੀ ਵਲੋਂ ਕਥਾ ਦੌਰਾਨ ਮੁਸਲਿਮ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਦਾ ਸ਼ਾਹੀ ਇਮਾਮ ਵਲੋਂ ਤਿੱਖਾ ਨੋਟਿਸ ਲੈਂਦਿਆਂ ਇਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਸ਼ਾਹੀ ਇਮਾਮ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਾਸਤਰੀ ਵਲੋਂ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ ।

Ad Position 21
No active advertisement
ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ 30-09-2026
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਗਲਾਡਾ ਗਰਾਊਂਡ ਵਿਚ ਪਿਛਲੇ ਤਿੰਨ ਦਿਨਾਂ ਤੋਂ ਕਥਾ ਕਰ ਰਹੇ ਬਗੇਸ਼ਵਰ ਧਾਮ ਦੇ ਮੁਖੀ ਧਰਿੰਦਰ ਕ੍ਰਿਸ਼ਨ ਸ਼ਾਸਤਰੀ ਵਲੋਂ ਕਥਾ ਦੌਰਾਨ ਮੁਸਲਿਮ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਦਾ ਸ਼ਾਹੀ ਇਮਾਮ ਵਲੋਂ ਤਿੱਖਾ ਨੋਟਿਸ ਲੈਂਦਿਆਂ ਇਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਸ਼ਾਹੀ ਇਮਾਮ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਾਸਤਰੀ ਵਲੋਂ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ । ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਬਾਗੇਸ਼ਵਰ ਧਾਮ ਦੇ ਮੁਖੀ ਸ਼ਾਸਤਰੀ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਵਿਚ ਕਥਾ ਕੀਤੀ ਜਾ ਰਹੀ ਹੈ ਤੇ ਬੀਤੇ ਦਿਨ ਕਥਾ ਦੌਰਾਨ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਖ਼ਿਲਾਫ਼ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿ ਪੰਜਾਬ ਦੇ ਲੋਕ ਕਦੀ ਬਰਦਾਸ਼ਤ ਨਹੀਂ ਕਰਨਗੇ। ਇਸ ਸੰਬੰਧੀ ਮੁਸਲਿਮ ਭਾਈਚਾਰੇ ਖ਼ਿਲਾਫ਼ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਬਗੇਸ਼ਵਰ ਧਾਮ ਦੇ ਮੁਖੀ ਧਰਿੰਦਰ ਕ੍ਰਿਸ਼ਨ ਸ਼ਾਸਤਰੀ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਹ ਕਿਸੇ ਵੀ ਧਰਮ ਦੇ ਵਿਰੁੱਧ ਨਹੀਂ ਹਨ । ਉਨ੍ਹਾਂ ਪੰਜਾਬ ਵਿਚ ਚੱਲ ਰਹੇ ਧਾਰਮਿਕ ਧਰਮ ਪਰਿਵਰਤਨ ਬਾਰੇ ਵੀ ਆਪਣੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਪੰਜਾਬ ਵਿਚ ਧਾਰਮਿਕ ਧਰਮ ਪਰਿਵਰਤਨ ਬੰਦ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਨਕਸਰ ਸੰਪਰਦਾਇ ਦੇ ਬਾਬਾ ਲੱਖਾ ਸਿੰਘ ਵਲੋਂ ਬੇਅਦਬੀ ਸੰਬੰਧੀ ਕਾਨੂੰਨ ਪਾਸ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਅਗਲੀ ਖ਼ਬਰ ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਪੁਲਿਸ ਨੇ ਹਾਈ ਕੋਰਟ ’ਚ ਦਾਖ਼ਲ ਕੀਤੀ ਸਟੇਟਸ ਰਿਪੋਰਟ
Ad Position 24