29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਾਨਕਸਰ ਸੰਪਰਦਾਇ ਦੇ ਬਾਬਾ ਲੱਖਾ ਸਿੰਘ ਵਲੋਂ ਬੇਅਦਬੀ ਸੰਬੰਧੀ ਕਾਨੂੰਨ ਪਾਸ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਸੰਬੰਧੀ ਕਾਨੂੰਨ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ’ਤੇ ਮੱਲ੍ਹਮ ਲਗਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ’ਚ ਮਦਦਗਾਰ ਸਾਬਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਸੰਬੰਧੀ ਕਾਨੂੰਨ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ’ਤੇ ਮੱਲ੍ਹਮ ਲਗਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ’ਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ। ਇਸ ਦੌਰਾਨ ਬਾਬਾ ਲੱਖਾ ਸਿੰਘ ਨੇ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ੀਰਵਾਦ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਲਤੇਜ ਪੰਨੂ ਵਲੋਂ ਬਹਿਰੀਨ ਵਾਲੀ ਬੀਬੀ ਸੰਬੰਧੀ ਧਾਮੀ ਨੂੰ ਤਿੱਖੇ ਸਵਾਲ ਅਗਲੀ ਖ਼ਬਰ ਮੁਸਲਮਾਨ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਬਗੇਸ਼ਵਰ ਧਾਮ ਦਾ ਮੁਖੀ ਮੁਆਫੀ ਮੰਗੇ - ਸ਼ਾਹੀ...
Ad Position 24